ਰਾਜਪਾਲ ਬੀਐਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਿਰ ਲਿਖੀ ਚਿੱਠੀ October 17, 2023 ਰਾਜਪਾਲ ਬੀਐਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਿਰ ਲਿਖੀ ਚਿੱਠੀ ਕਿਹਾ : ਆਪਣਾ ਹਿਸਾਬ ਕਿਤਾਬ ਠੀਕ ਕਰੋ, ਫਿਰ ਕੇਂਦਰ ਕੋਲ ਚੁੱਕਾਂਗਾ ਮੁੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਵਾਰ ਫਿਰ ਚਿੱਠੀ ਲਿਖੀ ਗਈ ਹੈ। ਰਾਜਪਾਲ ਨੇ ਚਿੱਠੀ ਵਿਚ ਜਿੱਥੇ ਭਗਵੰਤ ਮਾਨ ਨੂੰ ਆਪਣਾ ਹਿਸਾਬ ਕਿਤਾਬ ਠੀਕ ਕਰਨ ਲਈ ਕਿਹਾ ਹੈ, ਉਥੇ ਨਾਲ ਇਹ ਵੀ ਕਿਹਾ ਹੈ ਕਿ, ਜੇ ਸਰਕਾਰ ਹਿਸਾਬ-ਕਿਤਾਬ ਠੀਕ ਕਰਕੇ ਭੇਜਦੀ ਹੈ ਤਾਂ ਹੀ ਉਹ ਕੇਂਦਰ ਕੋਲ ਮੁੱਦਾ ਚੁੱਕਣਗੇ। ਇਸਦੇ ਨਾਲ ਹੀ ਕਿਹਾ ਗਿਆ ਹੈ ਕਿ, ਪੰਜਾਬ ਸਰਕਾਰ ਵਲੋਂ 2022-23 ਦੌਰਾਨ 10 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਲਿਆ ਗਿਆ ਹੈ। ਇਸੇ ਦੌਰਾਨ ਪੰਜਾਬੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਬਿਜਲੀ ’ਤੇ ਵੀ ਰਾਜਪਾਲ ਨੇ ਸਵਾਲ ਚੁੱਕੇ ਹਨ। ਰਾਜਪਾਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਤੁਹਾਡੇ ਤੇ ਕੈਗ ਦੇ ਅੰਕੜਿਆਂ ’ਚ ਬਹੁਤ ਫਰਕ ਹੈ। ਉਨ੍ਹਾਂ ਨੇ ਇਸਦੇ ਵੇਰਵੇ ਵੀ ਮੰਗੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਿਰ ਚੜ੍ਹੇ ਕਰਜ਼ੇ ਸਬੰਧੀ ਰਾਜਪਾਲ ਨੂੰ ਪੱਤਰ ਲਿਖਿਆ ਸੀ, ਜਿਸ ਵਿਚ ਉਨ੍ਹਾਂ ਦੱਸਿਆ ਸੀ ਕਿ ਪਿਛਲੀਆਂ ਸਰਕਾਰਾਂ ਵੱਲੋਂ ਲਏ ਕਰਜ਼ਿਆਂ ਦੀਆਂ ਕਿਸ਼ਤਾਂ ਮੋੜਨ ’ਚ ਹੀ ਜ਼ਿਆਦਾਤਰ ਕਰਜ਼ਾ ਖਰਚ ਹੋ ਰਿਹਾ ਹੈ। 2023-10-17 Parvasi Chandigarh Share Facebook Twitter Google + Stumbleupon LinkedIn Pinterest