ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ’ਚ ਮਨਾਇਆ ਜਨਮ ਦਿਨ October 17, 2023 ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ’ਚ ਮਨਾਇਆ ਜਨਮ ਦਿਨ ਮੁੱਖ ਮੰਤਰੀ ਦੇ ਜਨਮ ਦਿਨ ਮੌਕੇ ਪੰਜਾਬ ’ਚ ਲੱਗੇ ਖੂਨਦਾਨ ਕੈਂਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਨਮ ਦਿਨ ਮੌਕੇ ਸੰਗਰੂਰ ਜ਼ਿਲ੍ਹੇ ’ਚ ਪੈਂਦੇ ਜੱਦੀ ਪਿੰਡ ਸਤੌਜ ਪਹੁੰਚ ਕੇ ਆਪਣੇ ਪੁਰਾਣੇ ਘਰ ’ਚ ਪਰਿਵਾਰ ਨਾਲ ਮਿਲ ਕੇ ਕੇਕ ਕੱਟਿਆ। ਮੁੱਖ ਮੰਤਰੀ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ ਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪਿੰਡ ਦਾ ਕਰਜ਼ ਨਹੀਂ ਉਤਾਰ ਸਕਦੇ ਕਿਉਂਕਿ ਇਥੋਂ ਦੀਆਂ ਗਲੀਆਂ ’ਚ ਖੇਡਦਿਆਂ ਉਨ੍ਹਾਂ ਦਾ ਬਚਪਨ ਬੀਤਿਆ ਹੈ। ਉਨ੍ਹਾਂ ਆਪਣੇ ਜੱਦੀ ਘਰ ਵਿੱਚ ਪਰਿਵਾਰ ਦੇ ਨਾਲ ਮਿਲ ਕੇ ਜਨਮ ਦਿਨ ਮਨਾਇਆ। ਇਸ ਮੌਕੇ ਉਨ੍ਹਾਂ ਦੀ ਮਾਤਾ ਹਰਪਾਲ ਕੌਰ, ਪਤਨੀ ਡਾ. ਗੁਰਪ੍ਰੀਤ ਕੌਰ ਮਾਨ, ਭੈਣ ਮਨਪ੍ਰੀਤ ਕੌਰ, ਰਿਸ਼ਤੇਦਾਰ ਤੇ ਹੋਰ ਸਨੇਹੀ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਪੰਜਾਬ ਭਰ ਵਿਚ ਅੱਜ ਮੰਗਲਵਾਰ ਨੂੰ ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਦੀ ਅਗਵਾਈ ਵਿਚ ਖੂਨਦਾਨ ਕੈਂਪ ਵੀ ਲਗਾਏ ਗਏ। 2023-10-17 Parvasi Chandigarh Share Facebook Twitter Google + Stumbleupon LinkedIn Pinterest