21.7 C
Toronto
Wednesday, September 17, 2025
spot_img
HomeਕੈਨੇਡਾFrontਪੰਜਾਬ ‘ਆਪ’ ਨੇ 14 ਨਵੇਂ ਹਲਕਾ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ

ਪੰਜਾਬ ‘ਆਪ’ ਨੇ 14 ਨਵੇਂ ਹਲਕਾ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ

ਪਿ੍ਰੰਸੀਪਲ ਬੁੱਧਰਾਮ ਧੀਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਦਿੱਤੀ ਵਧਾਈ


ਚੰਡੀਗੜ੍ਹ/ਬਿਊਰੋ ਨਿੳਜ਼ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਪਿ੍ਰੰਸੀਪਲ ਬੁੱਧਰਾਮ ਧੀਮਾਨ ਨੇ ਅੱਜ 14 ਨਵੇਂ ਹਲਕਾ ਇੰਚਾਰਜਾਂ ਸੂਚੀ ਜਾਰੀ ਕਰ ਦਿੱਤੀ ਅਤੇ ਉਨ੍ਹਾਂ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਦੋ ਦਿਨ ਪਹਿਲਾਂ ਪੰਜਾਬ ਭਰ ’ਚ ਆਮ ਆਦਮੀ ਪਾਰਟੀ ਨੇ ਸਮੂਹ ਬਲਾਕ ਪ੍ਰਧਾਨਾਂ ਦੀਆਂ ਵੀ ਨਿਯੁਕਤੀਆਂ ਕੀਤੀਆਂ ਸਨ। ਸੂਬਾ ਕਾਰਜਕਾਰੀ ਪ੍ਰਧਾਨ ਬੁੱਧਰਾਮ ਧੀਮਾਨ ਨੇ ਦੱਸਿਆ ਕਿ ਹਾਈ ਕਮਾਂਡ ਨੇ ਪਾਰਟੀ ਵਰਕਰਾਂ ਦੀ ਰਾਏ ਤੋਂ ਬਾਅਦ ਹੀ ਆਪਣੇ ਵਰਕਰਾਂ ਨੂੰ ਇਹ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਮਿਹਨਤਕਸ਼ ਵਰਕਰਾਂ ਨੂੰ ਸਮੇਂ-ਸਮੇਂ ’ਤੇ ਬਣਦਾ ਸਨਮਾਨ ਮਿਲਦਾ ਰਹੇਗਾ। ਪਿ੍ਰੰਸੀਪਲ ਬੁੱਧਰਾਮ ਧੀਮਾਨ ਨੇ ਕਿਹਾ ਕਿ ਪੰਜਾਬ ’ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਅਗਾਮੀ ਲੋਕ ਸਭਾ ਚੋਣਾਂ ’ਚ ਵੀ ਆਮ ਆਦਮੀ ਪਾਰਟੀ ਦਾ ਹੀ ਝੰਡਾ ਝੁੱਲੇਗਾ। ਅੱਜ ਜਾਰੀ ਕੀਤੀ ਗਈ 14 ਹਲਕਾ ਇੰਚਾਰਜਾਂ ਦੀ ਸੂਚੀ ’ਚ ਸੁਜਾਨਪੁਰ ਤੋਂ ਅਮਿਤ ਮੰਟੂ, ਪਠਾਨਕੋਟ ਤੋਂ ਵਿਭੂਤੀ ਸ਼ਰਮਾ, ਗੁਰਦਾਸਪੁਰ ਤੋਂ ਰਮਨ ਬਹਿਲ, ਦੀਨਾਨਗਰ ਤੋਂ ਸ਼ਮਸ਼ੇਰ ਸਿੰਘ, ਕਾਦੀਆਂ ਤੋਂ ਜਗਰੂਪ ਸੇਖੇਵਾਲ, ਫਤਿਹਗੜ੍ਹ ਚੂੜੀਆਂ ਤੋਂ ਬਲਬੀਰ ਸਿੰਘ ਪੰਨੂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਰਾਜਾਸਾਂਸੀ ਤੋਂ ਬਲਦੇਵ ਸਿੰਘ, ਭੁਲੱਥ ਤੋਂ ਹਰਸਿਮਰਨ ਸਿੰਘ, ਸੁਲਤਾਲਪੁਰ ਲੋਧੀ ਤੋਂ ਸੱਜਣ ਸਿੰਘ ਚੀਮਾ, ਜਲੰਧਰ ਨੌਰਥ ਤੋਂ ਦਿਨੇਸ਼ ਦਹਿਲ, ਚੱਬੇਵਾਲ ਤੋਂ ਹਰਮਿੰਦਰ ਸਿੰਘ ਸੰਧੂ, ਬੰਗਾ ਤੋਂ ਕੁਲਜੀਤ ਸਿੰਘ ਸਰਹਾਲ, ਅਬੋਹਰ ਤੋਂ ਅਰੁਣ ਨਾਰੰਗ ਸ਼ਾਮਿਲ ਹਨ।

RELATED ARTICLES
POPULAR POSTS