Breaking News
Home / ਕੈਨੇਡਾ / Front / ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਕਾਰਨ ਦੱਸੋ ਨੋਟਿਸ ਕੀਤਾ ਗਿਆ ਜਾਰੀ

‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਕਾਰਨ ਦੱਸੋ ਨੋਟਿਸ ਕੀਤਾ ਗਿਆ ਜਾਰੀ

15 ਦਿਨ ਅੰਦਰ ਜਵਾਬ ਨਾ ਦੇਣ ਦੀ ਸੂਰਤ ’ਚ ਹੋਵੇਗੀ ਕਾਰਵਾਈ


ਜਲੰਧਰ/ਬਿਊਰੋ ਨਿਊਜ਼ : ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦਰਮਿਆਨ ਚੱਲ ਰਹੀ ਖਿੱਚੋਤਾਣ ’ਤੇ ਪਾਰਟੀ ਨੇ ਐਕਸ਼ਨ ਲਿਆ ਹੈ। ਆਮ ਆਦਮੀ ਪਾਰਟੀ ਨੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਅਤੇ ਉਨ੍ਹਾਂ ਨੂੰ ਨੋਟਿਸ ਦਾ 15 ਦਿਨ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਜਵਾਬ ਨਾ ਦੇਣ ਦੀ ਸੂਰਤ ਵਿਚ ਵਿਧਾਇਕ ਅੰਗੁਰਾਲ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਰਮਿਆਨ ਚੱਲ ਰਹੇ ਵਿਵਾਦ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਗਰਮਾਈ ਹੋਈ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਵਿਧਾਇਕ ਅੰਗੁਰਾਲ ਦੇ ਕਰੀਬੀ ਮੁਕੇਸ਼ ਸੇਠੀ ਨੂੰ ਪੁਲਿਸ ਵੱਲੋਂ ਗਿ੍ਰਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਵਿਧਾਇਕ ਨੇ ਇਕ ਵੀਡੀਓ ਜਾਰੀ ਕਰਕੇ ਬਿਨਾ ਨਾਂ ਲਏ ਸੁਸ਼ੀਲ ਰਿੰਕੂ ਖਿਲਾਫ਼ ਆਪਣੀ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਈ ਪਾਰਟੀ ਆਗੂਆਂ ਨੂੰ ਗਿ੍ਰਫ਼ਤਾਰ ਕਰਵਾਇਆ ਗਿਆ ਸੀ ਜਿਨ੍ਹਾਂ ’ਚ ਮੇਰੇ ਰਿਸ਼ਤੇਦਾਰ ਵੀ ਸ਼ਾਮਲ ਸਨ ਪ੍ਰੰਤੂ ਮੈਂ ਕੁੱਝ ਨਹੀਂ ਬੋਲਿਆ। ਪ੍ਰੰਤੂ ਹੁਣ ਮੁਕੇਸ਼ ਸੇਠੀ ਨੂੰ ਗਲਤ ਕੇਸ ’ਚ ਫਸਾ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੇਰੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਮੇਰੇ ਕਰੀਬੀਆਂ ਨੂੰ ਪ੍ਰੇਸ਼ਾਨ ਕਰਨ ਲਈ ਪੁਲਿਸ ਅਤੇ ਪ੍ਰਸ਼ਾਸਨ ਕੋਲੋਂ ਦਬਾਅ ਪਵਾਇਆ ਜਾ ਰਿਹਾ ਹੈ। ਜਿਸ ਖਿਲਾਫ਼ ਮੈਂ ਆਪਣਾ ਸੰਘਰਸ਼ ਜਾਰੀ ਰੱਖਾਂਗਾ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …