7.8 C
Toronto
Wednesday, October 29, 2025
spot_img
HomeਕੈਨੇਡਾFrontਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਰਬ ਦੇਸ਼ਾਂ ਵਿਚ ਫਸੀਆਂ ਪੰਜਾਬ ਦੀਆਂ ਮਹਿਲਾਵਾਂ...

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਰਬ ਦੇਸ਼ਾਂ ਵਿਚ ਫਸੀਆਂ ਪੰਜਾਬ ਦੀਆਂ ਮਹਿਲਾਵਾਂ ਦਾ ਮੁੱਦਾ ਡੀਜੀਪੀ ਕੋਲ ਉਠਾਇਆ 

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਰਬ ਦੇਸ਼ਾਂ ਵਿਚ ਫਸੀਆਂ ਪੰਜਾਬ ਦੀਆਂ ਮਹਿਲਾਵਾਂ ਦਾ ਮੁੱਦਾ ਡੀਜੀਪੀ ਕੋਲ ਉਠਾਇਆ

ਫਰਜ਼ੀ ਤੇ ਠੱਗ ਟਰੈਵਲ ਏਜੰਟਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਕੀਤੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕਰਕੇ ਅਰਬ ਦੇਸ਼ਾਂ ਵਿਚ ਫਸੀਆਂ ਪੰਜਾਬ ਦੀਆਂ ਮਹਿਲਾਵਾਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਪੰਜਾਬ ਪੁਲਿਸ ਦੇ ਹੈਡਕੁਆਰਟਰ ਚੰਡੀਗੜ੍ਹ ’ਚ ਹੋਈ ਇਸ ਮੁਲਾਕਾਤ ਦੌਰਾਨ ਸੰਤ ਸੀਚੇਵਾਲ ਨੇ ਦੱਸਿਆ ਕਿ ਮਸਕਟ (ਓਮਾਨ), ਇਰਾਕ ਅਤੇ ਸਾਊਦੀ ਅਰਬ ਵਿੱਚ ਫਸੀਆਂ ਕਰੀਬ 52 ਮਹਿਲਾਵਾਂ ਨੂੰ ਉਹ ਵਿਦੇਸ਼ ਮੰਤਰਾਲਿਆਂ ਦੇ ਸਹਿਯੋਗ ਨਾਲ ਭਾਰਤੀ ਦੂਤਾਵਾਸ ਰਾਹੀਂ ਸਵਦੇਸ਼ ਲਿਆ ਚੁੱਕੇ ਹਨ। ਉਹਨਾਂ ਕਿਹਾ ਕਿ ਟਰੈਵਲ ਏਜੰਟ ਪੰਜਾਬ ਦੀਆਂ ਗਰੀਬ ਧੀਆਂ-ਭੈਣਾਂ ਨੂੰ ਨਿਸ਼ਾਨਾ ਬਣਾਉਂਦੇ ਹਨ ਅਤੇ ਮੋਟੀਆਂ ਤਨਖਾਹਾਂ ਦਾ ਲਾਲਚ ਦੇ ਕੇ ਉਹਨਾਂ ਨੂੰ ਅਰਬ ਦੇਸ਼ਾਂ ਵਿਚ ਵੇਚ ਰਹੇ ਹਨ। ਸੰਤ ਸੀਚੇਵਾਲ ਨੇ ਡੀਜੀਪੀ ਪੰਜਾਬ ਨੂੰ ਜਾਣੂ ਕਰਵਾਇਆ ਕਿ ਇਹਨਾਂ ਗਰੀਬ ਮਹਿਲਾਵਾਂ ਵਿਚ ਬਹੁਤ ਸਾਰੀਆਂ ਅਨਪੜ੍ਹ ਹੋਣ ਕਰਕੇ ਉਨ੍ਹਾਂ ਕੋਲੋਂ ਅਰਬੀ ਭਾਸ਼ਾ ਵਿੱਚ ਲਿਖੇ ਹਲਫੀਆ ਬਿਆਨ ’ਤੇ ਹਸਤਾਖਰ ਕਰਵਾ ਲਏ ਜਾਂਦੇ ਹਨ, ਜਿਨ੍ਹਾਂ ਬਾਰੇ ਉਹਨਾਂ ਨੂੰ ਕੋਈ ਗਿਆਨ ਹੀ ਨਹੀਂ ਹੁੰਦਾ। ਸੰਤ ਸੀਚੇਵਾਲ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਤੇ ਚਿੰਤਾ ਵਾਲਾ ਵਿਸ਼ਾ ਹੈ, ਜਿਸ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਦੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੀਆਂ ਮਹਿਲਾਵਾਂ ਇਹਨਾਂ ਦੇਸ਼ਾਂ ਵਿੱਚੋਂ ਵਾਪਸ ਪਰਤੀਆਂ ਹਨ, ਉਹਨਾਂ ਵੱਲੋ ਰੌਂਗਟੇ ਖੜ੍ਹੇ ਕਰਨ ਵਾਲੀਆਂ ਦੱਸੀਆਂ ਘਟਨਾਵਾਂ ਸੁਣ ਨਹੀਂ ਹੁੰਦੀਆਂ। ਸੰਤ ਸੀਚੇਵਾਲ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਇਸ ਬਾਰੇ ਨੋਡਲ ਅਫਸਰ ਦੀ ਨਿਯੁਕਤੀ ਕਰਨਗੇ ਜਿਹੜੇ ਸਿਰਫ ਠੱਗ ਟਰੈਵਲ ਏਜੰਟਾਂ ਬਾਰੇ ਪੁਣ-ਛਾਣ ਕਰਕੇ ਕਾਰਵਾਈ ਕਰਨਗੇ।

RELATED ARTICLES
POPULAR POSTS