Breaking News
Home / ਕੈਨੇਡਾ / Front / ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ FIR ਦਰਜ ਅਤੇ ਪਿਸਤੌਲ ਦਿਖਾ ਕੇ ਕੁੱਟਮਾਰ ਕਰਨ ਦੇ ਲੱਗੇ ਦੋਸ਼

ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ FIR ਦਰਜ ਅਤੇ ਪਿਸਤੌਲ ਦਿਖਾ ਕੇ ਕੁੱਟਮਾਰ ਕਰਨ ਦੇ ਲੱਗੇ ਦੋਸ਼

ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ FIR ਦਰਜ ਅਤੇ ਪਿਸਤੌਲ ਦਿਖਾ ਕੇ ਕੁੱਟਮਾਰ ਕਰਨ ਦੇ ਲੱਗੇ ਦੋਸ਼

ਚੰਡੀਗੜ੍ਹ / ਬਿਊਰੋ ਨੀਊਜ਼

ਪੰਜਾਬ ਦੇ ਮਸ਼ਹੂਰ ਗਾਇਕ ਸਿੱਪੀ ਗਿੱਲ ਖਿਲਾਫ ਮੋਹਾਲੀ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਗਾਇਕ ਉਤੇ ਹੋਮਲੈਂਡ ਸੁਸਾਇਟੀ ‘ਚ ਆਪਣੇ ਦੋਸਤ ਨਾਲ ਮਿਲ ਕੇ ਹਮਲਾ ਕਰਨ ਦਾ ਦੋਸ਼ ਲੱਗਿਆ ਹੈ। ਪੁਲਿਸ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਸਿੱਪੀ ਗਿੱਲ ਅਤੇ ਸ਼ਿਕਾਇਤਕਰਤਾ ਕਮਲ ਸ਼ੇਰਗਿੱਲ ਦੀ ਪੁਰਾਣੀ ਜਾਣ-ਪਛਾਣ ਹੈ। ਦੱਸ ਦੇਈਏ ਕਮਲ ਸ਼ੇਰਗਿੱਲ ਜਲੰਧਰ ਦੇ ਰਹਿਣ ਵਾਲੇ ਹਨ ਅਤੇ ਦੋਵੇਂ ਇਕ- ਦੂਜੇ ਨੂੰ ਲੰਬੇ ਸਮੇਂ ਤੋਂ ਜਾਣਦੇ ਹਨ ਪਰ ਕੁਝ ਸਮਾਂ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਲੜਾਈ ਹੋ ਗਈ ਸੀ। ਉਦੋਂ ਤੋਂ ਹੀ ਦੋਵਾਂ ਵਿਚਾਲੇ ਆਪਸੀ ਦੁਸ਼ਮਣੀ ਚੱਲ ਰਹੀ ਹੈ। ਪੀੜਤ ਦਾ ਕਹਿਣਾ ਹੈ ਕਿ ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ।

ਸਿੱਪੀ ਗਿੱਲ ਦੇ ਨਾਲ ਨਾਲ ਹਨੀ ਖਾਣ , ਸੰਨੀ ਸੇਖੋਂ ਦੇ ਸਾਹਿਤ 7 ਹੋਰ ਜਣਿਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ

Check Also

ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਹੱਤਿਆ ਦੇ ਆਰੋਪ ਹੋਏ ਤੈਅ

ਟਾਈਟਲਰ ’ਤੇ ਸਿੱਖ ਕਤਲੇਆਮ ਦੌਰਾਨ ਲੋਕਾਂ ਨੂੰ ਭੜਕਾਉਣ ਦਾ ਲੱਗਿਆ ਸੀ ਆਰੋਪ ਨਵੀਂ ਦਿੱਲੀ /ਬਿਊਰੋ …