6.6 C
Toronto
Thursday, November 6, 2025
spot_img
HomeਕੈਨੇਡਾFrontਬਠਿੰਡਾ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋਏ ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ

ਬਠਿੰਡਾ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋਏ ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ

ਬਠਿੰਡਾ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋਏ ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ

ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ’ਚ ਹੋਈ ਪੁੱਛਗਿੱਛ

ਬਠਿੰਡਾ/ਬਿਊਰੋ ਨਿਊਜ਼

ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਇਕ ਵਾਰ ਫਿਰ ਬਠਿੰਡਾ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਏ ਹਨ। ਗੁਰਪ੍ਰੀਤ ਸਿੰਘ ਕਾਂਗੜ ਹਾਲ ਹੀ ਵਿਚ ਭਾਰਤੀ ਜਨਤਾ ਪਾਰਟੀ ਛੱਡ ਕੇ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ। ਵਿਜੀਲੈਂਸ ਦਫਤਰ ਵਿਚ ਪੇਸ਼ ਹੋਣ ਤੋਂ ਬਾਅਦ ਕਾਂਗੜ ਨੇ ਕਿਹਾ ਕਿ ਜੋ ਦਸਤਾਵੇਜ਼ ਉਨ੍ਹਾਂ ਕੋਲੋਂ ਮੰਗੇ ਗਏ ਸਨ, ਉਹ ਵਿਜੀਲੈਂਸ ਦੇ ਅਧਿਕਾਰੀਆਂ ਨੂੰ ਦੇ ਦਿੱਤੇ ਗਏ ਹਨ। ਕਾਂਗੜ ਨੇ ਕਿਹਾ ਕਿ ਉਨ੍ਹਾਂ ਕੋਲੋਂ ਜੋ ਸਵਾਲ ਪੁੱਛੇ ਗਏ, ਉਨ੍ਹਾਂ ਦੇ ਜਵਾਬ ਵੀ ਦੇ ਦਿੱਤੇ ਗਏ ਹਨ। ਧਿਆਨ ਰਹੇ ਕਿ ਪੰਜਾਬ ਵਿਚ ਗੁਰਪ੍ਰੀਤ ਸਿੰਘ ਕਾਂਗੜ ਸਣੇ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਆਗੂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਅਤੇ ਹੁਣ ਉਹ ਆਗੂ ਫਿਰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਸੇ ਦੌਰਾਨ ਕਾਂਗੜ ਦਾ ਕਹਿਣਾ ਹੈ ਕਿ ਭਾਜਪਾ ਵਿਚ ਜਾਣਾ ਉਨ੍ਹਾਂ ਦੀ ਗਲਤੀ ਸੀ। ਉਨ੍ਹਾਂ ਕਿਹਾ ਕਿ ਭਾਜਪਾ ਵਿਚ ਸ਼ਾਮਲ ਹੋਣ ਸਮੇਂ ਜੋ ਸੋਚਿਆ ਸੀ, ਉਹ ਕੁਝ ਦੇਖਣ ਨੂੰ ਨਹੀਂ ਮਿਲਿਆ। ਕਾਂਗੜ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕਈ ਹੋਰ ਆਗੂ ਵੀ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਹਨ।

RELATED ARTICLES
POPULAR POSTS