ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ October 30, 2023 ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਘਿਰੇ ਹੋਏ ਹਨ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਮਨੀਸ਼ ਸਿਸੋਦੀਆ ਅੱਠ ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਹਨ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਮੰਗਲਵਾਰ 17 ਅਕਤੂਬਰ ਨੂੰ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ‘ਆਪ’ ਆਗੂ ਮਨੀਸ਼ ਸਿਸੋਦੀਆ ’ਤੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਭਿ੍ਰਸ਼ਟਾਚਾਰ ਅਤੇ ਮਨੀ ਲਾਂਡਰਿੰਗ ਦਾ ਆਰੋਪ ਹੈ। ਸੁਪਰੀਮ ਕੋਰਟ ਵਿਚ ਮਾਮਲੇ ਦੀ ਸੁਣਵਾਈ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸ.ਵੀ.ਐਨ. ਭੱਟੀ ਦੀ ਬੈਂਚ ਵਿਚ ਹੋਈ ਹੈ। ਜਸਟਿਸ ਖੰਨਾ ਨੇ ਕਿਹਾ ਕਿ ਘੁਟਾਲੇ ਨਾਲ ਜੁੜੇ ਕਈ ਸਵਾਲਾਂ ਦੇ ਜਵਾਬ ਅਜੇ ਤੱਕ ਨਹੀਂ ਮਿਲੇ ਹਨ। ਇਸ ਮਾਮਲੇ ਵਿਚ 388 ਕਰੋੜ ਰੁਪਏ ਦਾ ਲੈਣ-ਦੇਣ ਹੋਇਆ ਹੈ, ਜਿਸ ਵਿਚ ਸਿਸੋਦੀਆ ਦੀ ਭੂਮਿਕਾ ਸ਼ੱਕੀ ਲੱਗ ਰਹੀ ਹੈ। ਇਸ ਲਈ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕੀਤੀ ਜਾਂਦੀ ਹੈ। ਇਸੇ ਦੌਰਾਨ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਮਾਮਲੇ ਸਬੰਧੀ ਜਾਂਚ ਛੇ ਮਹੀਨਿਆਂ ਵਿਚ ਪੂਰੀ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। 2023-10-30 Parvasi Chandigarh Share Facebook Twitter Google + Stumbleupon LinkedIn Pinterest