9.4 C
Toronto
Friday, November 7, 2025
spot_img
HomeਕੈਨੇਡਾFrontਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਦੇ ਬਠਿੰਡਾ ਦਫ਼ਤਰ ’ਚ ਹੋਏ ਪੇਸ਼

ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਦੇ ਬਠਿੰਡਾ ਦਫ਼ਤਰ ’ਚ ਹੋਏ ਪੇਸ਼

ਲੈਂਡ ਅਲਾਟਮੈਂਟ ਮਾਮਲੇ ’ਚ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਕੋਲੋਂ ਢਾਈ ਘੰਟੇ ਕੀਤੀ ਪੁੱਛਗਿੱਛ

Manpreet Singh Badal

ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਲੈਂਡ ਅਲਾਟਮੈਂਟ ਮਾਮਲੇ ’ਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਦੇ ਬਠਿੰਡਾ ਸਥਿਤ ਦਫ਼ਤਰ ’ਚ ਪੇਸ਼ ਹੋਏ। ਕਮਰ ਦਰਦ ਦੇ ਕਾਰਨ ਸਾਬਕਾ ਵਿੱਤ ਮੰਤਰੀ ਨੇ ਕਮਰ ’ਤੇ ਬੈਲਟ ਲਗਾਈ ਹੋਈ ਸੀ। ਵਿਜੀਲੈਂਸ ਨੇ ਉਨ੍ਹਾਂ ਕੋਲੋਂ ਲਗਭਗ ਢਾਈ ਘੰਟੇ ਪੁੱਛਗਿੱਛ ਕੀਤੀ। ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਮੈਡੀਕਲ ਤੌਰ ’ਤੇ ਫਿੱਟ ਨਹੀਂ ਜਿਸ ਚਲਦਿਆਂ ਵਿਜੀਲੈਂਸ ਮਨਪ੍ਰੀਤ ਬਾਦਲ ਨੂੰ ਪੁੱਛਗਿੱਛ ਲਈ ਦੁਬਾਰਾ ਸੱਦੇਗੀ। ਊੁਨ੍ਹਾਂ ਦੱਸਿਆ ਕਿ ਮਨਪ੍ਰੀਤ ਬਾਦਲ ਨੂੰ ਕੁੱਝ ਡਾਕੂਮੈਂਟ ਲੈ ਕੇ ਆਉਣ ਲਈ ਕਿਹਾ ਗਿਆ ਸੀ ਪ੍ਰੰਤੂ ਉਹ ਨਹੀਂ ਲੈ ਕੇ ਆਏ। ਅਗਲੀ ਪੇਸ਼ੀ ਸਮੇਂ ਉਨ੍ਹਾਂ ਨੂੰ ਸਾਰੇ ਡਾਕੂਮੈਂਟ ਲੈ ਕੇ ਆਉਣ ਲਈ ਕਿਹਾ ਗਿਆ ਹੈ। ਉਧਰ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਹ ਜਦੋਂ ਪਹਿਲੀ ਵਾਰ ਵਿਜੀਲੈਂਸ ਸਾਹਮਣੇ ਪੇਸ਼ ਹੋਏ ਸਨ ਤਾਂ ਉਨ੍ਹਾਂ ਕਿਹਾ ਸੀ ਅਤੇ ਅੱਜ ਵੀ ਕਹਿ ਰਹੇ ਹਨ ਕਿ ਉਹ ਪਬਲਿਕ ਸਰਵੈਂਟ ਅਤੇ ਰਾਜਨੀਤਿਕ ਵਿਅਕਤੀ ਦਾ ਹਿਸਾਬ ਹੋਣਾ ਚਾਹੀਦਾ ਹੈ। ਪ੍ਰੰਤੂ ਕਿਸੇ ’ਤੇ ਪਰਚਾ ਦਰਜ ਕਰਨ ਨਾਲ ਉਹ ਗੁਨਾਹਗਾਰ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਜੇਕਰ ਵਿਜੀਲੈਂਸ ਉਨ੍ਹਾਂ ਨੂੰ 10 ਵਾਰ ਵੀ ਬੁਲਾਏਗੀ ਤਾਂ ਉਹ ਆਉਣ ਲਈ ਤਿਆਰ ਹਨ ਅਤੇ ਉਨ੍ਹਾਂ ਭਾਰਤੀ ਕਾਨੂੰਨ ’ਤੇ ਪੂਰਾ ਭਰੋਸਾ ਅਤੇ ਵਿਸ਼ਵਾਸ ਹੈ। ਮਨਪ੍ਰੀਤ ਸਿੰਘ ਬਾਦਲ ਨੇ ਅੱਗੇ ਕਿਹਾ ਕਿ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ।

RELATED ARTICLES
POPULAR POSTS