Breaking News
Home / ਕੈਨੇਡਾ / Front / ਮਰਾਠਾ ਰਾਖਵਾਂਕਰਨ ਅੰਦੋਲਨ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ’ਚ ਫੈਲਿਆ

ਮਰਾਠਾ ਰਾਖਵਾਂਕਰਨ ਅੰਦੋਲਨ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ’ਚ ਫੈਲਿਆ

ਸਰਕਾਰ ਨੇ ਭਲਕੇ ਸਰਬਪਾਰਟੀ ਮੀਟਿੰਗ ਬੁਲਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਮਹਾਰਾਸ਼ਟਰ ਵਿਚ ਮਰਾਠਾ ਰਾਖਵਾਂਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਹੋਇਆ ਅੰਦੋਲਨ ਹੁਣ ਹਿੰਸਕ ਹੋ ਗਿਆ ਹੈ। ਇਹ ਅੰਦੋਲਨ ਸੂਬੇ ਦੇ ਮਰਾਠਵਾੜਾ ਇਲਾਕੇ ਦੇ 8 ਜ਼ਿਲ੍ਹਿਆਂ ਵਿਚ ਫੈਲ ਗਿਆ ਹੈ। ਇਸ ਤੋਂ ਇਲਾਵਾ ਪੂਣੇ ਅਤੇ ਅਹਿਮਦਨਗਰ ਵਿਚ ਵੀ ਪ੍ਰਦਰਸ਼ਨ ਹੋ ਰਹੇ ਹਨ। ਇਸਦੇ ਚੱਲਦਿਆਂ ਮੁੰਬਈ-ਪੂਣੇ ਐਕਸਪ੍ਰੈਸ ’ਤੇ 6 ਕਿਲੋਮੀਟਰ ਤੱਕ ਜਾਮ ਵੀ ਲੱਗ ਗਿਆ ਸੀ। ਮਹਾਰਾਸ਼ਟਰ ਦੇ ਕਈ ਸ਼ਹਿਰਾਂ ਵਿਚ ਅਗਜ਼ਨੀ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ। ਧਿਆਨ ਰਹੇ ਕਿ ਪ੍ਰਦਰਸ਼ਨਕਾਰੀਆਂ ਵਲੋਂ ਬੀਡ ਅਤੇ ਮਾਜਲਗਾਓਂ ਤੋਂ ਬਾਅਦ ਅੱਜ ਜਾਲਣਾ ਦੇ ਪੰਚਾਇਤ ਬੌਡੀ ਦਫਤਰ ਵਿਚ ਵੀ ਅੱਗ ਲਗਾ ਦਿੱਤੀ ਗਈ। ਇਸ ਦੇ ਚੱਲਦਿਆਂ ਮਹਾਰਾਸ਼ਟਰ ਦੀ ਏਕਨਾਥ ਸ਼ਿੰਦੇ ਸਰਕਾਰ ਨੇ ਭਲਕੇ ਬੁੱਧਵਾਰ ਨੂੰ ਸਰਬ ਪਾਰਟੀ ਮੀਟਿੰਗ ਵੀ ਬੁਲਾਈ ਹੈ। ਇਸੇ ਦੌਰਾਨ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਬੀਡ ਵਿਚ ਲੰਘੇ ਕੱਲ੍ਹ ਵਾਪਰੀਆਂ ਘਟਨਾਵਾਂ ਦਾ ਸਮਰੱਥਨ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮਰਾਠਿਆਂ ਨੂੰ ਰਾਖਵਾਂਕਰਨ ਦੇਣ ਵਿਚ ਬਹੁਤ ਸਕਾਰਾਤਮਕ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅੱਜ ਵੀ ਕੁਝ ਫੈਸਲੇ ਲਏ ਗਏ ਹਨ, ਪਰ ਕੁਝ ਲੋਕਾਂ ਵਲੋਂ ਹਿੰਸਾ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Check Also

ਮੁੱਖ ਮੰਤਰੀ  ਭਗਵੰਤ ਮਾਨ ਸਮੇਤ ਸਮੂਹ ਕੈਬਨਿਟ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਕਿਹਾ : ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ …