Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਦੀ ਗਈ ਡਿਬੇਟ ਤੋਂ ਪਹਿਲਾਂ ਲੁਧਿਆਣਾ ਪੁਲਿਸ ਛਾਉਣੀ ’ਚ ਤਬਦੀਲ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਦੀ ਗਈ ਡਿਬੇਟ ਤੋਂ ਪਹਿਲਾਂ ਲੁਧਿਆਣਾ ਪੁਲਿਸ ਛਾਉਣੀ ’ਚ ਤਬਦੀਲ

ਆਡੀਟੋਰੀਅਮ ਦੀ ਸਮਰੱਥਾ 1 ਹਜ਼ਾਰ ਵਿਅਕਤੀਆਂ ਲਈ, ਪਰ ਪੂਰੇ ਪੰਜਾਬ ਨੂੰ ਦਿੱਤਾ ਸੱਦਾ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ 1 ਨਵੰਬਰ ਨੂੰ ਖੁੱਲ੍ਹੀ ਬਹਿਸ ਲਈ ਦਿੱਤੇ ਗਏ ਸੱਦੇ ਦੇ ਚੱਲਦਿਆਂ ਲੁਧਿਆਣਾ ਸ਼ਹਿਰ ਪੁਲਿਸ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ ਹੈ। ਇਹ ਖੁੱਲ੍ਹੀ ਬਹਿਸ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਚ ਰੱਖੀ ਗਈ ਹੈ ਅਤੇ ਇਹ ਬਹਿਸ ਭਲਕੇ 1 ਨਵੰਬਰ ਹੋਣੀ ਹੈ। ਇਸ ਆਡੀਟੋਰੀਅਮ ਵਿਚ ਬੈਠਣ ਦੀ ਸਮਰੱਥਾ ਇਕ ਹਜ਼ਾਰ ਦੇ ਕਰੀਬ ਵਿਅਕਤੀਆਂ ਲਈ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੂਰੇ ਪੰਜਾਬ ਨੂੰ ਸੱਦਾ ਦਿੱਤਾ ਹੋਇਆ ਹੈ। ਇਸਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਦੀ ਚਿੰਤਾ ਵੀ ਵਧ ਗਈ ਹੈ। ਇਸ ਡਿਬੇਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਸ਼ਮੂਲੀਅਤ ਨੂੰ ਦੇਖਦੇ ਹੋਏ ਲੁਧਿਆਣਾ ਸ਼ਹਿਰ ਵਿਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਭਲਕੇ 1 ਨਵੰਬਰ ਨੂੰ ਭਗਵੰਤ ਮਾਨ ਵਲੋਂ ਸੱਦੀ ਗਈ ਖੁੱਲ੍ਹੀ ਬਹਿਸ ਵਿਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਵੀ ਹਿੱਸਾ ਲੈ ਸਕਦੇ ਹਨ।

Check Also

ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …