12.7 C
Toronto
Tuesday, September 22, 2026
spot_img
HomeਕੈਨੇਡਾFrontਰਾਜਪਾਲ ਬੀਐਲ ਪੁਰੋਹਿਤ ਨੇ ਦੋ ਮਨੀ ਬਿਲਾਂ ਨੂੰ ਪੰਜਾਬ ਵਿਧਾਨ ਸਭਾ ’ਚ...

ਰਾਜਪਾਲ ਬੀਐਲ ਪੁਰੋਹਿਤ ਨੇ ਦੋ ਮਨੀ ਬਿਲਾਂ ਨੂੰ ਪੰਜਾਬ ਵਿਧਾਨ ਸਭਾ ’ਚ ਪੇਸ਼ ਕਰਨ ਦੀ ਦਿੱਤੀ ਮਨਜੂਰੀ

ਰਾਜਪਾਲ ਬੀਐਲ ਪੁਰੋਹਿਤ ਨੇ ਦੋ ਮਨੀ ਬਿਲਾਂ ਨੂੰ ਪੰਜਾਬ ਵਿਧਾਨ ਸਭਾ ’ਚ ਪੇਸ਼ ਕਰਨ ਦੀ ਦਿੱਤੀ ਮਨਜੂਰੀ

ਸੁਪਰੀਮ ਕੋਰਟ ’ਚ ਇਸ ਮਾਮਲੇ ਸਬੰਧੀ 3 ਨਵੰਬਰ ਨੂੰ ਹੋਣੀ ਹੈ ਸੁਣਵਾਈ

ਚੰਡੀਗੜ੍ਹ/ਬਿਊਰੋ ਨਿਊਜ਼
ਰਾਜਪਾਲ ਬੀਐਲ ਪੁਰੋਹਿਤ ਨੇ ਦੋ ਮਨੀ ਬਿਲਾਂ ਨੂੰ ਪੰਜਾਬ ਵਿਧਾਨ ਸਭਾ ’ਚ ਪੇਸ਼ ਕਰਨ ਦੀ ਦਿੱਤੀ ਮਨਜੂਰੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਭੇਜੇ ਤਿੰਨ ਮਨੀ ਬਿੱਲਾਂ ਵਿੱਚੋਂ ਦੋ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਨੇ ਇਹ ਗੱਲ ਅਜਿਹੇ ਸਮੇਂ ਕੀਤੀ ਹੈ ਜਦੋਂ ਸੂਬਾ ਸਰਕਾਰ ਵਲੋਂ 3 ਨਵੰਬਰ ਨੂੰ ਵਿਧਾਨ ਸਭਾ ਸੈਸ਼ਨ ਬੁਲਾਉਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਰਾਜਪਾਲ ਸੂਬਾ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਪਾਸ ਨਹੀਂ ਕਰ ਰਹੇ ਹਨ। ਧਿਆਨ ਰਹੇ ਕਿ ਪੰਜਾਬ ਸਰਕਾਰ ਇਹ ਮਾਮਲਾ ਲੈ ਕੇ 28 ਅਕਤੂਬਰ ਨੂੰ ਸੁਪਰੀਮ ਕੋਰਟ ਪਹੁੰਚੀ ਸੀ ਅਤੇ ਇਸ ਮਾਮਲੇ ਦੀ ਸੁਣਵਾਈ 3 ਨਵੰਬਰ ਨੂੰ ਹੋਣੀ ਹੈ। ਜਿਨ੍ਹਾਂ ਦੋ ਮਨੀ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਵਿੱਚੋਂ ਇੱਕ ਜੀਐਸਟੀ ਸੋਧ ਬਿੱਲ 2023 ਹੈ, ਜਿਸ ਤਹਿਤ ਰਾਜ ਵਿੱਚ ਜੀਐਸਟੀ ਅਪੀਲੀ ਟਿ੍ਰਬਿਊਨਲ ਬਣਾਏ ਜਾਣੇ ਹਨ, ਜਦਕਿ ਦੂਜਾ ਬਿੱਲ ਗਿਰਵੀ ਰੱਖੀਆਂ ਜਾਇਦਾਦਾਂ ’ਤੇ ਸਟੈਂਪ ਡਿਊਟੀ ਲਾਉਣ ਬਾਰੇ ਹੈ। ਇਹ ਬਿੱਲ ਜੂਨ ਮਹੀਨੇ ’ਚ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਦੌਰਾਨ ਪੇਸ਼ ਕੀਤੇ ਜਾਣੇ ਸਨ ਪਰ ਸਰਕਾਰ ਨੇ ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਹੀ ਇਨ੍ਹਾਂ ਨੂੰ ਰਾਜਪਾਲ ਕੋਲ ਭੇਜ ਦਿੱਤਾ ਸੀ ਅਤੇ ਰਾਜਪਾਲ ਨੇ ਇਨ੍ਹਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਸੀ।

RELATED ARTICLES
POPULAR POSTS