Breaking News
Home / ਕੈਨੇਡਾ / Front / ਅਰਵਿੰਦ ਕੇਜਰੀਵਾਲ ਅੱਜ ਈਡੀ ਸਾਹਮਣੇ ਨਹੀਂ ਹੋਣਗੇ ਪੇਸ਼

ਅਰਵਿੰਦ ਕੇਜਰੀਵਾਲ ਅੱਜ ਈਡੀ ਸਾਹਮਣੇ ਨਹੀਂ ਹੋਣਗੇ ਪੇਸ਼

ਸ਼ਰਾਬ ਨੀਤੀ ਮਾਮਲੇ ’ਚ ਪੁੱਛਗਿੱਛ ਕੇਜਰੀਵਾਲ ਨੂੰ ਈਡੀ ਨੇ ਕੀਤਾ ਸੀ ਤਲਬ


ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਧਿਆਨ ਰਹੇ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਪੁੱਛਗਿੱਛ ਕਰਨ ਲਈ ਅੱਜ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਲਬ ਕੀਤਾ ਸੀ। ਮੀਡੀਆ ਰਿਪੋਰਟਾਂ ਅਤੇ ਆਮ ਆਦਮੀ ਪਾਰਟੀ ਦੇ ਸੂਤਰਾਂ ਤੋਂ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੱਧ ਪ੍ਰਦੇਸ਼ ਦੇ ਸਿੰਗਰੌਲੀ ’ਚ ਇਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਈਡੀ ਨੇ 30 ਅਕਤੂਬਰ ਨੂੰ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਸੀ ਅਤੇ ਇਨ੍ਹਾਂ ਸੰਮਨਾਂ ਨੂੰ ਅਰਵਿੰਦ ਕੇਜਰੀਵਾਲ ਨੇ ਗੈਰਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੀ। ਕੇਜਰੀਵਾਲ ਨੇ ਕਿਹਾ ਕਿ ਇਹ ਸੰਮਨ ਭਾਜਪਾ ਦੇ ਕਹਿਣ ’ਤੇ ਭੇਜਿਆ ਗਿਆ ਹੈ ਤਾਂ ਜੋ ਮੈਨੂੰ ਚਾਰ ਰਾਜਾਂ ਵਿਚ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਈਡੀ ਨੂੰ ਇਹ ਸੰਮਨ ਵਾਪਸ ਲੈਣੇ ਚਾਹੀਦੇ ਹਨ। ਜ਼ਿਕਰਯੋਗ ਹੈ ਕਿ ਸ਼ਰਾਬ ਨੀਤੀ ਮਾਮਲੇ ’ਚ ਕੇਜਰੀਵਾਲ ਤੋਂ ਸੀਬੀਆਈ ਨੇ ਅਪ੍ਰੈਲ ’ਚ ਲਗਭਗ 9 ਘੰਟੇ ਪੁੱਛਗਿੱਛ ਕੀਤੀ ਸੀ। ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੀ ਜੇਲ੍ਹ ’ਚ ਹਨ।

Check Also

ਜਗਮੀਤ ਸਿੰਘ ਬਰਾੜ ਨੇ ਗਿੱਦੜਬਾਹਾ ਜ਼ਿਮਨੀ ਚੋਣ ਲੜਨ ਦੇ ਦਿੱਤੇ ਸੰਕੇਤ

ਕਿਹਾ : ਜਲਦੀ ਹੀ ਕਰਾਂਗਾ ਗਿੱਦੜਬਾਹਾ ਹਲਕੇ ਦੇ ਪਿੰਡਾਂ ਦਾ ਦੌਰਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ …