Breaking News
Home / ਕੈਨੇਡਾ / Front / ਨਵਜੋਤ ਸਿੱਧੂ ਨੇ ਸ਼ਰਾਬ ਪਾਲਿਸੀ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ

ਨਵਜੋਤ ਸਿੱਧੂ ਨੇ ਸ਼ਰਾਬ ਪਾਲਿਸੀ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ

ਕਿਹਾ : ਗਲਤ ਸ਼ਰਾਬ ਨੀਤੀ ਕਾਰਨ ਸਟੇਟ ਸਰਕਾਰ ਦੀ ਆਮਦਨ ਘਟੀ


ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਸ਼ਰਾਬ ਪਾਲਿਸੀ ਨੂੰ ਲੈ ਕੇ ਫਿਰ ਤੋਂ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਦਿੱਲੀ ਦੀ ਤਰਜ ’ਤੇ ਪੰਜਾਬ ’ਚ ਚਲਾਈ ਜਾ ਰਹੀ ਸ਼ਰਾਬ ਪਾਲਿਸੀ ’ਤੇ ਸਵਾਲ ਵੀ ਖੜ੍ਹੇ ਕੀਤੇ ਅਤੇ ਸਿੱਧੂ ਨੇ ਇਸ ਪਾਲਿਸੀ ਨੂੰ ਚੋਰੀ ਅਤੇ ਸੀਨਾ ਜੋਰੀ ਦਾ ਨਾਮ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲਾਂ ਚੋਰੀ ਕੀਤੀ ਗਈ ਅਤੇ ਫਿਰ ਉਸ ਨੂੰ ਸਹੀ ਸਾਬਤ ਕਰਨ ਲਈ ਸੀਨਾ ਜੋਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦਿੱਲੀ ਦੀ ਸ਼ਰਾਬ ਪਾਲਿਸੀ ’ਤੇ ਬੋਲਦਿਆਂ ਕਿਹਾ ਕਿ ਇਸ ਪਾਲਿਸੀ ਤੋਂ ਪਹਿਲਾਂ ਪੰਜਾਬ ਅੰਦਰ 7860 ਕਰੋੜ ਰੁਪਏ ਦੀ ਸੇਲ ਸੀ ਅਤੇ ਐਕਸਾਈਜ਼ ਦਾ ਮੁਨਾਫ਼ਾ 3378 ਕਰੋੜ ਰੁਪਏ। ਜਦਕਿ ਨਵੀਂ ਪਾਲਿਸੀ ਲਾਗੂ ਹੋਣ ਨਾਲ ਸੇਲ ਤਾਂ 13500 ਕਰੋੜ ਰੁਪਏ ਦੀ ਹੋ ਗਈ ਪ੍ਰੰਤੂ ਮੁਨਾਫ਼ਾ 312 ਕਰੋੜ ਰੁਪਏ ਹੀ ਰਹਿ ਗਿਆ। ਇਸ ਤੋਂ ਸਾਬਤ ਹੁੰਦਾ ਹੈ ਕਿ ਗਲਤ ਸ਼ਰਾਬ ਨੀਤੀ ਨੇ ਪ੍ਰਾਈਵੇਟ ਠੇਕੇਦਾਰਾਂ ਦੀ ਆਮਦਨ ਤਾਂ ਵਧਾ ਦਿੱਤੀ ਪ੍ਰੰਤੂ ਸਟੇਟ ਦੀ ਆਮਦਨ ਘਟਾ ਦਿੱਤੀ। ਨਵਜੋਤ ਸਿੱਧੂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਜ਼ਤ ਕਰਦੇ ਹਨ ਅਤੇ ਉਹ ਉਨ੍ਹਾਂ ਦਾ ਛੋਟਾ ਭਰਾ ਹੈ ਪ੍ਰੰਤੂ ਭਗਵੰਤ ਮਾਨ ਨੂੰ ਮੇਰੀਆਂ ਗੱਲਾਂ ਦਾ ਜਵਾਬ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਅੱਜ ਤੱਕ ਮੁੱਖ ਮੰਤਰੀ ਨੂੰ 300 ਸਵਾਲ ਪੁੱਛੇ ਹਨ ਪ੍ਰੰਤੂ ਉਨ੍ਹਾਂ ਵੱਲੋਂ ਮੇਰੇ ਇਕ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ ਗਿਆ। ਸਿੱਧੂ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਜੋ ਵੀ ਕਮਾਇਆ ਹੈ ਉਹ ਕ੍ਰਿਕਟ ਖੇਡ ਕੇ ਕਮਾਇਆ ਹੈ ਇਸ ਲਈ ਉਹ ਕਿਸੇ ਤੋਂ ਡਰਦੇ ਨਹੀਂ। ਪੰਜਾਬ ਦੇ ਲਈ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ ਅਤੇ ਪੰਜਾਬੀਆਂ ਦਾ ਪੈਸਾ ਉਹ ਸਰਮਾਏਦਾਰਾਂ ਦੀਆਂ ਜੇਬਾਂ ’ਚ ਨਹੀਂ ਜਾਣ ਦੇਣਗੇ।

Check Also

ਤਨਖ਼ਾਹਈਏ ਕਰਾਰ ਦਿੱਤੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ

ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਰਹੇ ਮੌਜੂਦ ਅੰਮਿ੍ਰਤਸਰ/ਬਿਊਰੋ ਨਿਊਜ਼ …