ED ਸਾਹਮਣੇ ਪੇਸ਼ ਹੋਣ ਦੀ ਥਾਂ ਕੇਜਰੀਵਾਲ ਪੰਜਾਬ ਦੇ ਖਰਚੇ ‘ਤੇ ਮੱਧ ਪ੍ਰਦੇਸ਼ ਨਿਕਲ ਗਿਆ: ਸੁਖਬੀਰ ਬਾਦਲ
ਚੰਡੀਗੜ੍ਹ / ਬਿਊਰੋ ਨੀਊਜ਼
ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਪੇਸ਼ ਹੋਣਾ ਸੀ, ਪਰ ਉਹ ਪੇਸ਼ ਨਹੀਂ ਹੋਏ ਸਗੋਂ ਕੇਜਰੀਵਾਲ ਨੇ ਇਸ ਨੋਟਿਸ ਨੂੰ BJP ਦੀ ਸਾਜਿਸ਼ ਦੱਸਿਆ ਹੈ ਅਤੇ ਕਿਹਾ ਕੇ BJP ਚਾਹੁੰਦੀ ਹੈ ਕੇ I N D I A ਗਠਬੰਧਨ ਦੀ ਪਾਰਟੀਆਂ ਦੇ ਪ੍ਰਮੁੱਖ ਨੂੰ ਜੇਲ ਵਿਚ ਭੇਜ ਦਿੱਤਾ ਜਾਵੇ ਤਾ ਜੋ ਉਹ ਚੋਣਾਂ ਦਾ ਪ੍ਰਚਾਰ ਨਾ ਕਰ ਸਕਣ ਅਤੇ ਇਸੇ ਕਦੀ ਦੇ ਵਿਚ ਪਹਿਲਾ ਨੰਬਰ ਮੇਰਾ ਲਗਾਇਆ ਹੈ |
ਅਤੇ ਇਸੇ ਸਬੰਧ ਦੇ ਵਿਚ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ-‘‘ਦਿੱਲੀ ਸ਼ਰਾਬ ਘੋਟਾਲੇ ਦੀ ਜਾਂਚ ਲਈ ਈਡੀ ਦੇ ਸਾਹਮਣੇ ਪੇਸ਼ ਹੋਣ ਦੀ ਥਾਂ ਅਰਵਿੰਦ ਕੇਜਰੀਵਾਲ ਅੱਜ ਮੱਧ ਪ੍ਰਦੇਸ਼ ਰੋਡ ਸ਼ੋਅ ਕਰਨ ਜਾ ਰਿਹਾ ਹੈ, ਪਰ ਇੱਕ ਵਾਰ ਫਿਰ ਇਸ ਦਾ ਵਿੱਤੀ ਬੋਝ ਪੰਜਾਬ ਸਰਕਾਰ ਨੂੰ ਚੁੱਕਣਾ ਪਵੇਗਾ ਕਿਉਂਕਿ ਉਸ ਨੂੰ ਲਿਜਾਉਣ ਅਤੇ ਲਿਆਉਣ ਦਾ ਕੰਮ ਕਠਪੁਤਲੀ ਭਗਵੰਤ ਮਾਨ ਨੂੰ ਸੌਂਪਿਆ ਗਿਆ ਹੈ।
ਕਥਿਤ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਬੁਲਾਇਆ ਸੀ। ਅਰਵਿੰਦ ਕੇਜਰੀਵਾਲ ਨੇ ਅੱਜ ਸਵੇਰੇ 11 ਵਜੇ ਈਡੀ ਸਾਹਮਣੇ ਪੇਸ਼ ਹੋਣਾ ਸੀ ਪਰ ਉਹ ਚੋਣ ਪ੍ਰਚਾਰ ਲਈ ਮੱਧ ਪ੍ਰਦੇਸ਼ ਦੇ ਸਿੰਗਰੌਲੀ ਲਈ ਰਵਾਨਾ ਹੋ ਗਏ ਹਨ।