21.2 C
Toronto
Monday, August 17, 2026
spot_img
HomeਕੈਨੇਡਾFrontਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ
ਮਾਮਲੇ ਦੀ ਅਗਲੀ ਸੁਣਵਾਈ ਹੁਣ 6 ਨਵੰਬਰ ਨੂੰ ਹੋਵੇਗੀ
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ

ਚੰਡੀਗੜ੍ਹ/ਬਿਊਰੋ ਨਿਊਜ਼ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਵੀ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਧਿਆਨ ਰਹੇ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਸਬੰਧੀ ਫੈਸਲਾ ਸੁਣਾਉਣਾ ਸੀ। ਪ੍ਰੰਤੂ ਸਰਕਾਰੀ ਵਕੀਲ ਨੇ ਖਹਿਰਾ ਖਿਲਾਫ ਜ਼ਰੂਰੀ ਅਤੇ ਅਹਿਮ ਦਸਤਾਵੇਜ਼ ਮਿਲਣ ਗੱਲ ਆਖ ਕੇ ਅਦਾਲਤ ਕੋਲੋਂ ਥੋੜ੍ਹਾ ਹੋਰ ਸਮਾਂ ਮੰਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰੀ ਵਕੀਲ ਨੂੰ 6 ਨਵੰਬਰ ਨੂੰ ਅਹਿਮ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਖਹਿਰਾ ਦੇ ਇਕ ਨਜ਼ਦੀਕੀ ਸਾਥੀ ਨੇ ਦੱਸਿਆ ਕਿ ਖਹਿਰਾ ਦੇ ਵਕੀਲ ਵਿਕਰਮ ਚੌਧਰੀ ਅਤੇ ਸਰਕਾਰੀ ਵਕੀਲ ਦਰਮਿਆਨ ਹੋਈ ਬਹਿਸ ਤੋਂ ਬਾਅਦ ਹਾਈ ਕੋਰਟ ਨੇ ਫੈਸਲਾ ਰਾਖਵਾਂ ਰੱਖਦੇ ਹੋਏ ਅੱਜ ਫੈਸਲਾ ਸੁਣਾਉਣਾ ਸੀ ਪ੍ਰੰਤੂ ਕੋਰਟ ਵੱਲੋਂ ਜ਼ਮਾਨਤ ਸਬੰਧੀ ਅੱਜ ਫੈਸਲਾ ਨਹੀਂ ਸੁਣਾਇਆ ਗਿਆ। ਹੁਣ ਮਾਮਲੇ ਦੀ ਅਗਲੀ ਸੁਣਵਾਈ 6 ਨਵੰਬਰ ਨੂੰ ਹੋਵੇਗੀ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਸ ਦਿਨ ਸੁਖਪਾਲ ਖਹਿਰਾ ਨੂੰ ਰਾਹਤ ਮਿਲ ਜਾਵੇਗੀ। ਜ਼ਿਕਰਯੋਗ ਹੈ ਕਿ ਕਾਂਗਰਸੀ ਵਿਧਾਇਕ ਖਹਿਰਾ ਨੂੰ 2015 ਦੇ ਇਕ ਪੁਰਾਣੇ ਐਨਡੀਪੀਐਸ ਮਾਮਲੇ ’ਚ ਜਲਾਲਬਾਦ ਪੁਲਿਸ ਨੇ ਲੰਘੀ 28 ਸਤੰਬਰ ਨੂੰ ਗਿ੍ਰਫ਼ਤਾਰ ਕੀਤਾ ਸੀ ਅਤੇ ਇਸ ਗਿ੍ਰਫ਼ਤਾਰੀ ਨੂੰ ਸੁਖਪਾਲ ਖਹਿਰਾ ਨੇ ਰਾਜਨੀਤਿਕ ਬਦਲਾਖੋਰੀ ਦੱਸਿਆ ਸੀ। ਗਿ੍ਰਫ਼ਤਾਰੀ ਤੋਂ ਪਹਿਲਾਂ ਖਹਿਰਾ ਨੇ ਲਾਈਵ ਹੋ ਕੇ ਕਿਹਾ ਸੀ ਕਿ ਪੰਜਾਬ ਵਿਚ ਜੰਗਲ ਰਾਜ ਅਤੇ ਬਦਲਾਖੋਰੀ ਦਾ ਰਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦਾ ਹਾਂ ਇਸੇ ਲਈ ਮੇਰੇ ਖਿਲਾਫ਼ ਇਹ ਕਾਰਵਾਈ ਕੀਤੀ ਗਈ ਹੈ।

RELATED ARTICLES
POPULAR POSTS