Breaking News
Home / ਹਫ਼ਤਾਵਾਰੀ ਫੇਰੀ / ਪੰਜਾਬ ‘ਚ ਟਰੈਕਟਰਾਂ ਨਾਲ ਸਟੰਟ ਕਰਨ ‘ਤੇ ਪਾਬੰਦੀ

ਪੰਜਾਬ ‘ਚ ਟਰੈਕਟਰਾਂ ਨਾਲ ਸਟੰਟ ਕਰਨ ‘ਤੇ ਪਾਬੰਦੀ

ਟਰੈਕਟਰ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ ਪਿੰਡ ਸਾਰਚੂਰ ਵਿੱਚ ਮੇਲੇ ਦੌਰਾਨ ਟਰੈਕਟਰ ‘ਤੇ ਸਟੰਟ ਕਰਦਿਆਂ ਨੌਜਵਾਨ ਸੁਖਮਨਦੀਪ ਸਿੰਘ ਦੀ ਮੌਤ ਤੋਂ ਬਾਅਦ ਸਰਕਾਰ ਹਰਕਤ ਵਿੱਚ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚ ਟਰੈਕਟਰਾਂ ਤੇ ਹੋਰ ਖੇਤੀ ਸੰਦਾਂ ਨਾਲ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਮੁੱਖ ਮੰਤਰੀ ਦੇ ਫੈਸਲੇ ਨਾਲ ਹੀ ਸੂਬੇ ਵਿੱਚ ਲੱਗਣ ਵਾਲੇ ਮੇਲਿਆਂ ਵਿੱਚੋਂ ਟਰੈਕਟਰਾਂ ਦੇ ਸਟੰਟ ਵੀ ਖਤਮ ਹੋ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਰੈਕਟਰ ‘ਤੇ ਖ਼ਤਰਨਾਕ ਸਟੰਟ ਵਿਖਾਉਣ ਕਰਕੇ ਹਾਲ ਹੀ ‘ਚ ਆਪਣੀ ਜਾਨ ਗੁਆ ਬੈਠੇ ਨੌਜਵਾਨ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਆਉਣ ਵਾਲੇ ਸਮੇਂ ‘ਚ ਅਜਿਹੇ ਕਿਸੇ ਵੀ ਹਾਦਸੇ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਇਸ ਨੂੰ ਧਿਆਨ ‘ਚ ਰੱਖਦਿਆਂ ਸੂਬੇ ਵਿੱਚ ਟਰੈਕਟਰਾਂ ਤੇ ਹੋਰ ਖੇਤੀ ਸੰਦਾਂ ਨਾਲ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਈ ਗਈ ਹੈ।
ਮਾਨ ਨੇ ਕਿਹਾ ਕਿ ਟਰੈਕਟਰ ਨੂੰ ‘ਖੇਤਾਂ ਦਾ ਰਾਜਾ’ ਕਿਹਾ ਜਾਂਦਾ ਹੈ, ਇਸ ਲਈ ਟਰੈਕਟਰ ਦੀ ਵਰਤੋਂ ਖੇਤਾਂ ਵਿੱਚ ਹੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਹ ਫੈਸਲਾ ਵਡੇਰੇ ਲੋਕ ਹਿੱਤ ਵਿੱਚ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਪਿੰਡ ਸਾਰਚੂਰ ‘ਚ ਮੇਲੇ ਦੌਰਾਨ ਟਰੈਕਟਰ ‘ਤੇ ਸਟੰਟ ਵਿਖਾਉਂਦਿਆਂ ਪਿੰਡ ਠੱਠਾ ਦੇ ਰਹਿਣ ਵਾਲੇ ਸੁਖਮਨਦੀਪ ਸਿੰਘ ਦੀ ਮੌਤ ਹੋ ਗਈ ਸੀ।

 

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ …