Breaking News
Home / ਭਾਰਤ / ਮਰਾਠਾ ਰਾਖਵਾਂਕਰਨ ਅੰਦੋਲਨ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ‘ਚ ਫੈਲਿਆ

ਮਰਾਠਾ ਰਾਖਵਾਂਕਰਨ ਅੰਦੋਲਨ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ‘ਚ ਫੈਲਿਆ

ਨਵੀਂ ਦਿੱਲੀ : ਮਹਾਰਾਸ਼ਟਰ ਵਿਚ ਮਰਾਠਾ ਰਾਖਵਾਂਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਹੋਇਆ ਅੰਦੋਲਨ ਹੁਣ ਹਿੰਸਕ ਹੋ ਗਿਆ ਹੈ। ਇਹ ਅੰਦੋਲਨ ਸੂਬੇ ਦੇ ਮਰਾਠਵਾੜਾ ਇਲਾਕੇ ਦੇ 8 ਜ਼ਿਲ੍ਹਿਆਂ ਵਿਚ ਫੈਲ ਗਿਆ ਹੈ। ਇਸ ਤੋਂ ਇਲਾਵਾ ਪੂਣੇ ਅਤੇ ਅਹਿਮਦਨਗਰ ਵਿਚ ਵੀ ਪ੍ਰਦਰਸ਼ਨ ਹੋ ਰਹੇ ਹਨ। ਇਸਦੇ ਚੱਲਦਿਆਂ ਮੁੰਬਈ-ਪੂਣੇ ਐਕਸਪ੍ਰੈਸ ‘ਤੇ 6 ਕਿਲੋਮੀਟਰ ਤੱਕ ਜਾਮ ਵੀ ਲੱਗ ਗਿਆ ਸੀ। ਮਹਾਰਾਸ਼ਟਰ ਦੇ ਕਈ ਸ਼ਹਿਰਾਂ ਵਿਚ ਅਗਜ਼ਨੀ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ। ਧਿਆਨ ਰਹੇ ਕਿ ਪ੍ਰਦਰਸ਼ਨਕਾਰੀਆਂ ਵਲੋਂ ਬੀਡ ਅਤੇ ਮਾਜਲਗਾਓਂ ਤੋਂ ਬਾਅਦ ਜਾਲਣਾ ਦੇ ਪੰਚਾਇਤ ਬੌਡੀ ਦਫਤਰ ਵਿਚ ਵੀ ਅੱਗ ਲਗਾ ਦਿੱਤੀ ਗਈ। ਇਸ ਦੇ ਚੱਲਦਿਆਂ ਮਹਾਰਾਸ਼ਟਰ ਦੀ ਏਕਨਾਥ ਸ਼ਿੰਦੇ ਸਰਕਾਰ ਨੇ ਭਲਕੇ ਬੁੱਧਵਾਰ ਨੂੰ ਸਰਬ ਪਾਰਟੀ ਮੀਟਿੰਗ ਵੀ ਬੁਲਾਈ ਹੈ। ਇਸੇ ਦੌਰਾਨ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਬੀਡ ਵਿਚ ਵਾਪਰੀਆਂ ਘਟਨਾਵਾਂ ਦਾ ਸਮਰੱਥਨ ਨਹੀਂ ਕੀਤਾ ਜਾ ਸਕਦਾ ਹੈ।

Check Also

ਜੰਮੂ ਕਸ਼ਮੀਰ ਵਿਧਾਨ ਸਭਾ ’ਚ 370 ਦੀ ਬਹਾਲੀ ਦਾ ਮਤਾ ਪਾਸ – ਭਾਜਪਾ ਵਿਧਾਇਕਾਂ ਨੇ ਕੀਤਾ ਹੰਗਾਮਾ 

ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਧਾਨ ਸਭਾ ਨੇ ਸੂਬੇ ਦੀ ਸਪੈਸ਼ਲ ਸਟੇਟਸ ਧਾਰਾ 370 ਨੂੰ ਫਿਰ …