-4.3 C
Toronto
Tuesday, January 6, 2026
spot_img
Homeਪੰਜਾਬਮੁਹਾਲੀ ਤੋਂ 'ਆਪ' ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਤੇ ਦਫ਼ਤਰ 'ਤੇ...

ਮੁਹਾਲੀ ਤੋਂ ‘ਆਪ’ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਤੇ ਦਫ਼ਤਰ ‘ਤੇ ਈ.ਡੀ.ਵਲੋਂ ਛਾਪੇਮਾਰੀ

ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜਿਆ ਹੈ ਮਾਮਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫਤਰ ‘ਤੇ ਮੰਗਲਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਛਾਪੇਮਾਰੀ ਕੀਤੀ ਗਈ। ਈਡੀ ਦੇ ਅਧਿਕਾਰੀਆਂ ਨੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫਤਰ ਵਿਚ ਦਸਤਾਵੇਜ਼ਾਂ ਦੀ ਜਾਂਚ ਕੀਤੀ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਦਿੱਲੀ ਦੀ ਆਬਕਾਰੀ ਪਾਲਿਸੀ ਦੇ ਮਾਮਲੇ ਤਹਿਤ ਹੋਈ ਹੈ। ਪਿਛਲੇ ਦਿਨੀਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਇਕ ਕੁਲਵੰਤ ਸਿੰਘ ਦੇ ਜੇ.ਐਲ.ਪੀ.ਐਲ. ਦੇ ਦੋ ਪ੍ਰੋਜੈਕਟਾਂ ‘ਤੇ ਸਵਾਲ ਉਠਾਏ ਸਨ। ਉਨ੍ਹਾਂ ਨੇ ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਕ ਚਿੱਠੀ ਲਿਖ ਕੇ ਜਵਾਬ ਵੀ ਮੰਗਿਆ ਸੀ। ਰਾਜਪਾਲ ਨੇ ਆਰੋਪ ਲਗਾਏ ਸਨ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਨਿਯਮਾਂ ਦੀ ਉਲਘਣਾ ਕਰਕੇ ਰੀਅਲ ਅਸਟੇਟ ਦਾ ਵਪਾਰ ਕਰ ਰਹੇ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਹਿਲਾਂ ਹੀ ਈਡੀ ਨੇ ਗ੍ਰਿਫਤਾਰ ਕੀਤਾ ਹੋਇਆ ਹੈ ਅਤੇ ਲੰਘੇ ਦਿਨੀਂ ਸੁਪਰੀਮ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਵੀ ਖਾਰਜ ਕਰ ਦਿੱਤੀ ਸੀ।

 

 

RELATED ARTICLES
POPULAR POSTS