Breaking News
Home / ਪੰਜਾਬ / ਰਾਜਪਾਲ ਬੀਐਲ ਪੁਰੋਹਿਤ ਦੇ ਪੰਜਾਬ ਸਰਕਾਰ ਪ੍ਰਤੀ ਨਰਮ ਹੋਏ ਤੇਵਰ

ਰਾਜਪਾਲ ਬੀਐਲ ਪੁਰੋਹਿਤ ਦੇ ਪੰਜਾਬ ਸਰਕਾਰ ਪ੍ਰਤੀ ਨਰਮ ਹੋਏ ਤੇਵਰ

ਦੋ ਮਨੀ ਬਿਲਾਂ ਨੂੰ ਪੰਜਾਬ ਵਿਧਾਨ ਸਭਾ ‘ਚ ਪੇਸ਼ ਕਰਨ ਦੀ ਦਿੱਤੀ ਮਨਜੂਰੀ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਭੇਜੇ ਤਿੰਨ ਮਨੀ ਬਿੱਲਾਂ ਵਿੱਚੋਂ ਦੋ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਨੇ ਇਹ ਗੱਲ ਅਜਿਹੇ ਸਮੇਂ ਕੀਤੀ ਹੈ ਜਦੋਂ ਸੂਬਾ ਸਰਕਾਰ ਵਲੋਂ 3 ਨਵੰਬਰ ਨੂੰ ਵਿਧਾਨ ਸਭਾ ਸੈਸ਼ਨ ਬੁਲਾਉਣ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਰਾਜਪਾਲ ਸੂਬਾ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਪਾਸ ਨਹੀਂ ਕਰ ਰਹੇ ਹਨ। ਧਿਆਨ ਰਹੇ ਕਿ ਪੰਜਾਬ ਸਰਕਾਰ ਇਹ ਮਾਮਲਾ ਲੈ ਕੇ 28 ਅਕਤੂਬਰ ਨੂੰ ਸੁਪਰੀਮ ਕੋਰਟ ਪਹੁੰਚੀ ਸੀ ਅਤੇ ਇਸ ਮਾਮਲੇ ਦੀ ਸੁਣਵਾਈ 3 ਨਵੰਬਰ ਨੂੰ ਹੋਣੀ ਹੈ। ਜਿਨ੍ਹਾਂ ਦੋ ਮਨੀ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਵਿੱਚੋਂ ਇੱਕ ਜੀਐਸਟੀ ਸੋਧ ਬਿੱਲ 2023 ਹੈ, ਜਿਸ ਤਹਿਤ ਰਾਜ ਵਿੱਚ ਜੀਐਸਟੀ ਅਪੀਲੀ ਟ੍ਰਿਬਿਊਨਲ ਬਣਾਏ ਜਾਣੇ ਹਨ, ਜਦਕਿ ਦੂਜਾ ਬਿੱਲ ਗਿਰਵੀ ਰੱਖੀਆਂ ਜਾਇਦਾਦਾਂ ‘ਤੇ ਸਟੈਂਪ ਡਿਊਟੀ ਲਾਉਣ ਬਾਰੇ ਹੈ। ਇਹ ਬਿੱਲ ਜੂਨ ਮਹੀਨੇ ‘ਚ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਦੌਰਾਨ ਪੇਸ਼ ਕੀਤੇ ਜਾਣੇ ਸਨ ਪਰ ਸਰਕਾਰ ਨੇ ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਹੀ ਇਨ੍ਹਾਂ ਨੂੰ ਰਾਜਪਾਲ ਕੋਲ ਭੇਜ ਦਿੱਤਾ ਸੀ ਅਤੇ ਰਾਜਪਾਲ ਨੇ ਇਨ੍ਹਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਸੀ।

 

Check Also

ਅੰਮਿ੍ਰਤਸਰ ’ਚ ਵਧ ਰਹੇ ਕਰੋਨਾ ਦੇ ਮਾਮਲੇ – ਮੈਡੀਕਲ ਕਾਲਜ ਦੇ ਤਿੰਨ ਜੂਨੀਅਰ ਡਾਕਟਰਾਂ ਨੂੰ ਹੋਇਆ ਕਰੋਨਾ

ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ’ਚ ਕਰੋਨਾ ਦੇ ਮਾਮਲੇ ਵਧਣ ਲੱਗੇ ਹਨ ਅਤੇ ਮੈਡੀਕਲ ਕਾਲਜ ਦੇ ਤਿੰਨ ਜੂਨੀਅਰ ਡਾਕਟਰ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਸਿਹਤ ਵਿਭਾਗ ਨੇ ਚੌਕਸੀ ਵਰਤਦਿਆਂ ਇਨ੍ਹਾਂ ਡਾਕਟਰਾਂ ਨੂੰ ਹੋਮ ਆਈਸੋਲੇਟ ਕਰ ਦਿੱਤਾ ਹੈ। ਸਿਵਲ ਸਰਜਨ ਡਾਕਟਰ ਕਿਰਨਦੀਪ ਕੌਰ ਨੇ ਦੱਸਿਆ ਕਿ ਭਾਵੇਂ ਕੋਵਿਡ ਦੇ ਨਵੇਂ ਵੈਰੀਐਂਟ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਪਰ ਫਿਰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਆਖਿਆ ਕਿ ਇਹ ਤਿੰਨੋਂ ਕੇਸ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਹਨ, ਜੋ ਕਿ ਇਸ ਸਮੇਂ ਹੋਮ ਆਈਸੋਲੇਟ ਹਨ ਅਤੇ ਬਿਲਕੁਲ ਸਿਹਤਮੰਦ ਹਨ। ਧਿਆਨ ਰਹੇ ਕਿ ਅੰਮਿ੍ਰਤਸਰ ਵਿਚ ਹੁਣ ਤੱਕ ਕਰੋਨਾ ਦੇ 6 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸੇ ਦੌਰਾਨ ਸਿਹਤ ਵਿਭਾਗ ਨੇ ਲੋਕਾਂ ਨੂੰ ਗਾਈਡ ਲਾਈਨਜ਼ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ।