ਹਰਜਿੰਦਰ ਸਿੰਘ ਧਾਮੀ ਨੇ ਕਿਹਾ : ਭਾਜਪਾ ਆਗੂ ਸਿੱਖ ਕੌਮ ਤੋਂ ਮੰਗੇ ਮੁਆਫੀ
ਅੰਮ੍ਰਿਤਸਰ : ਰਾਜਸਥਾਨ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਲਗਾਤਾਰ ਚੋਣ ਰੈਲੀਆਂ ਕਰ ਰਹੀਆ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਇਕ ਆਗੂ ਨੇ ਰਾਜਸਥਾਨ ‘ਚ ਭਾਜਪਾ ਦੀ ਸਰਕਾਰ ਬਣਨ ‘ਤੇ ਗੁਰਦੁਆਰਾ ਸਾਹਿਬਾਨ ਨੂੰ ਉਖਾੜਨ ਦੀ ਗੱਲ ਕਰ ਦਿੱਤੀ। ਭਾਜਪਾ ਆਗੂ ਦੇ ਇਸ ਬਿਆਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਨੋਟਿਸ ਲੈਂਦਿਆਂ ਇਸਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰਾਂ ਨੇ ਹਮੇਸ਼ਾ ਹੀ ਦੀਨ ਦੁਖੀਆਂ ਅਤੇ ਲੋੜਵੰਦਾਂ ਦੀ ਮਦਦ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਦੀ ਰੈਲੀ ਦੌਰਾਨ ਗੁਰਦੁਆਰਾ ਸਾਹਿਬਾਨ ਬਾਰੇ ਨਫ਼ਰਤੀ ਬਿਆਨ ਭਾਜਪਾ ਆਗੂਆਂ ਦੀ ਇਕ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਮੇਸ਼ਾ ਹੀ ਸਭਨਾ ਲਈ ਖੁੱਲ੍ਹੇ ਹਨ ਅਤੇ ਭਾਜਪਾ ਆਗੂਆਂ ਦੀ ਅਜਿਹੀ ਛੋਟੀ ਸੋਚ ਵਾਲੀ ਸਾਜ਼ਿਸ਼ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ। ਧਾਮੀ ਹੋਰਾਂ ਨੇ ਕਿਹਾ ਕਿ ਭਾਜਪਾ ਦੀ ਇਸ ਰੈਲੀ ਸਮੇਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਵੀ ਸਟੇਜ ‘ਤੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿਤਿਆਨਾਥ ਸਣੇ ਰੈਲੀ ਦੇ ਪ੍ਰਬੰਧਕ ਅਤੇ ਬਿਆਨ ਦੇਣ ਵਾਲਾ ਵਿਅਕਤੀ ਸਿੱਖ ਕੌਮ ਤੋਂ ਤੁਰੰਤ ਮੁਆਫੀ ਮੰਗੇ ਅਤੇ ਭਾਰਤੀ ਜਨਤਾ ਪਾਰਟੀ ਵੀ ਇਸ ਬਾਰੇ ਆਪਣਾ ਪੱਖ ਸਪਸ਼ਟ ਕਰੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …