Breaking News
Home / ਪੰਜਾਬ / ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਲਈ ਸਰਗਰਮੀਆਂ ਤੇਜ਼

ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਲਈ ਸਰਗਰਮੀਆਂ ਤੇਜ਼

ਚੰਡੀਗੜ੍ਹ : ਅੱਠ ਨਵੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਇਕ ਵਾਰ ਮੁੜ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਹੀ ਦਾਅ ਖੇਡਣ ਦੇ ਰੌਂਅ ‘ਚ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਨ੍ਹੀਂ ਦਿਨੀਂ ਆਪਣੇ ਸੀਨੀਅਰ ਆਗੂਆਂ, ਕੋਰ ਕਮੇਟੀ ਦੇ ਮੈਂਬਰਾਂ ਆਦਿ ਤੋਂ ਇਸ ਸਬੰਧੀ ਫੀਡਬੈਕ ਲੈ ਰਹੇ ਹਨ। ਐੱਸਜੀਪੀਸੀ ਦੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ 21 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ, ਅਜਿਹੇ ‘ਚ ਚੋਣਾਂ ਤੋਂ ਪਹਿਲਾਂ ਪਾਰਟੀ ਆਪਣੇ ਰੁੱਸੇ ਹੋਏ ਆਗੂਆਂ ਨੂੰ ਮੁੜ ਮਨਾਉਣ ਦੀਆਂ ਕੋਸ਼ਿਸ਼ਾਂ ਵੀ ਲਗਾਤਾਰ ਕਰ ਰਹੀ ਹੈ। ਇਸ ਲਈ ਪਾਰਟੀ ‘ਚ ਬੀਬੀ ਜਗੀਰ ਕੌਰ ਨੂੰ ਵੀ ਵਾਪਸ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਧਰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਵੀ ਚੋਣਾਂ ‘ਚ ਉਤਰਨ ਲਈ ਤਿਆਰੀ ਕਰ ਲਈ ਹੈ। ਪਿਛਲੀ ਚੋਣ ‘ਚ ਬੀਬੀ ਜਗੀਰ ਕੌਰ ਪਾਰਟੀ ਤੋਂ ਬਾਗ਼ੀ ਹੋ ਕੇ ਢੀਂਡਸਾ ਗਰੁੱਪ ਵੱਲੋਂ ਚੋਣ ਮੈਦਾਨ ‘ਚ ਉਤਰੇ ਸਨ ਤੇ ਉਨ੍ਹਾਂ ਨੇ ਸਾਰੇ ਐੱਸਜੀਪੀਸੀ ਮੈਂਬਰਾਂ ਨੂੰ ਉਨ੍ਹਾਂ ਦੇ ਹੱਕ ‘ਚ ਵੋਟ ਪਾਉਣ ਲਈ ਪੂਰਾ ਜ਼ੋਰ ਲਾਇਆ ਸੀ ਪਰ ਉਨ੍ਹਾਂ ਨੂੰ ਸਿਰਫ਼ 42 ਵੋਟਾਂ ਹੀ ਮਿਲੀਆਂ। ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ‘ਚ ਇਕ ਵੱਡਾ ਵਰਗ ਹਰਜਿੰਦਰ ਸਿੰਘ ਧਾਮੀ ਨੂੰ ਹੀ ਇਸ ਅਹੁਦੇ ‘ਤੇ ਬਣਾਈ ਰੱਖਣਾ ਚਾਹੁੰਦਾ ਹੈ।

 

Check Also

ਯੂਕੇ ਦੀ ਨਵੀਂ ਕੈਬਨਿਟ ’ਚ ਭਾਰਤੀ ਮੂਲ ਦੀ ਲੀਜ਼ਾ ਨੰਦੀ ਨੂੰ ਮਿਲੀ ਥਾਂ

ਖੇਡਾਂ ਅਤੇ ਸੱਭਿਆਚਾਰ ਦਾ ਮਿਲਿਆ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ : ਕੀਰ ਸਟਾਰਮਰ ਨੇ ਬਰਤਾਨੀਆ ਦੇ ਨਵੇਂ …