Breaking News
Home / ਪੰਜਾਬ / ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ

ਚੰਡੀਗੜ੍ਹ/ਬਿਊਰੋ ਨਿਊਜ਼ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਧਿਆਨ ਰਹੇ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਸਬੰਧੀ ਫੈਸਲਾ ਸੁਣਾਉਣਾ ਸੀ। ਪ੍ਰੰਤੂ ਸਰਕਾਰੀ ਵਕੀਲ ਨੇ ਖਹਿਰਾ ਖਿਲਾਫ ਜ਼ਰੂਰੀ ਅਤੇ ਅਹਿਮ ਦਸਤਾਵੇਜ਼ ਮਿਲਣ ਗੱਲ ਆਖ ਕੇ ਅਦਾਲਤ ਕੋਲੋਂ ਥੋੜ੍ਹਾ ਹੋਰ ਸਮਾਂ ਮੰਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰੀ ਵਕੀਲ ਨੂੰ 6 ਨਵੰਬਰ ਨੂੰ ਅਹਿਮ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਖਹਿਰਾ ਦੇ ਇਕ ਨਜ਼ਦੀਕੀ ਸਾਥੀ ਨੇ ਦੱਸਿਆ ਕਿ ਖਹਿਰਾ ਦੇ ਵਕੀਲ ਵਿਕਰਮ ਚੌਧਰੀ ਅਤੇ ਸਰਕਾਰੀ ਵਕੀਲ ਦਰਮਿਆਨ ਹੋਈ ਬਹਿਸ ਤੋਂ ਬਾਅਦ ਹਾਈ ਕੋਰਟ ਨੇ ਫੈਸਲਾ ਰਾਖਵਾਂ ਰੱਖਦੇ ਹੋਏ 2 ਨਵੰਬਰ ਨੂੰ ਫੈਸਲਾ ਸੁਣਾਉਣਾ ਸੀ ਪ੍ਰੰਤੂ ਕੋਰਟ ਵੱਲੋਂ ਜ਼ਮਾਨਤ ਸਬੰਧੀ ਫੈਸਲਾ ਨਹੀਂ ਸੁਣਾਇਆ ਗਿਆ। ਹੁਣ ਮਾਮਲੇ ਦੀ ਅਗਲੀ ਸੁਣਵਾਈ 6 ਨਵੰਬਰ ਨੂੰ ਹੋਵੇਗੀ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਸ ਦਿਨ ਸੁਖਪਾਲ ਖਹਿਰਾ ਨੂੰ ਰਾਹਤ ਮਿਲ ਜਾਵੇਗੀ।

 

Check Also

ਪੰਜਾਬ ’ਚ ਚੋਣਾਂ ਲਈ ਘਰ-ਘਰ ਭੇਜਿਆ ਜਾਵੇਗਾ ‘ਚੋਣ ਸੱਦਾ’ ਪੱਤਰ

1 ਜੂਨ ਨੂੰ ਪੰਜਾਬ ’ਚ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ …