ਦਿੱਲੀ ਦੀ ਹਵਾ ਹੋਈ ਜ਼ਹਿਰੀਲੀ; 5ਵੀਂ ਤੱਕ ਦੇ ਸਾਰੇ ਸਕੂਲ ਬੰਦ November 3, 2023 ਦਿੱਲੀ ਦੀ ਹਵਾ ਹੋਈ ਜ਼ਹਿਰੀਲੀ; 5ਵੀਂ ਤੱਕ ਦੇ ਸਾਰੇ ਸਕੂਲ ਬੰਦ ਹਵਾ ਪ੍ਰਦੂਸ਼ਣ ਘਟਾਉਣ ਲਈ ਪਾਣੀ ਦਾ ਕੀਤਾ ਜਾ ਰਿਹਾ ਛਿੜਕਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਪਿਛਲੇ ਕਈ ਦਿਨਾਂ ਤੋਂ ਹਵਾ ਦੀ ਗੁਣਵੱਤਾ ਲਗਾਤਾਰ ਖਰਾਬ ਹੋ ਰਹੀ ਹੈ। ਅੱਜ ਸ਼ੁੱਕਰਵਾਰ ਸਵੇਰੇ ਕਈ ਇਲਾਕਿਆਂ ਦਾ ਏਅਰ ਕੁਆਲਿਟੀ ਇੰਡੈਕਸ 400 ਤੋਂ ਉਪਰ ਦਰਜ ਕੀਤਾ ਗਿਆ। ਇਹ ਵੀ ਦੱਸਿਆ ਗਿਆ ਹੈ ਕਿ 300 ਤੋਂ ਉਪਰ ਦੀ ਰੇਂਜ ਬੇਹੱਦ ਖਤਰਨਾਕ ਕੈਟੇਗਰੀ ਵਿਚ ਆਉਂਦੀ ਹੈ। ਹਵਾ ਦੀ ਕੁਆਲਿਟੀ ਖਰਾਬ ਹੋਣ ’ਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਨੇ ਦਿੱਲੀ-ਐਨ.ਸੀ.ਆਰ. ਵਿਚ ਗਰੇਡਡ ਰਿਸਪਾਂਸ ਐਕਸ਼ਨ ਪਲਾਨ ਦੀ ਤੀਜੀ ਸਟੇਜ ਨੂੰ ਲਾਗੂ ਕਰ ਦਿੱਤਾ। ਗਰੇਡਡ ਰਿਸਪਾਂਸ ਐਕਸ਼ਨ ਪਲਾਨ ਦੀ ਤੀਜੀ ਸਟੇਜ ਨੂੰ ਉਦੋਂ ਲਾਗੂ ਕੀਤਾ ਜਾਂਦਾ ਹੈ ਜਦੋਂ ਏਅਰ ਕੁਆਲਿਟੀ ਇੰਡੈਕਸ 400 ਤੋਂ ਜ਼ਿਆਦਾ ਹੋ ਜਾਂਦਾ ਹੈ। ਵਧ ਰਹੇ ਹਵਾ ਪ੍ਰਦੂਸ਼ਣ ਦੇ ਚੱਲਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਦੋ ਦਿਨਾਂ ਲਈ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਚੱਲਦਿਆਂ ਹਵਾ ਪ੍ਰਦੂਸ਼ਣ ਨੂੰ ਘਟ ਕਰਨ ਲਈ ਪ੍ਰਸ਼ਾਸਨ ਵਲੋਂ ਪਾਣੀ ਦਾ ਛਿੜਕਾਅ ਵੀ ਕੀਤਾ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਵਿਚ ਹਵਾ ਪ੍ਰਦੂਸ਼ਣ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਵਧ ਸਕਦਾ ਹੈ। ਇਸਦੇ ਚੱਲਦਿਆਂ ਡਾਕਟਰਾਂ ਨੇ ਸਾਰਿਆਂ ਨੂੰ ਸਲਾਹ ਦਿੱਤੀ ਹੈ ਕਿ ਬਗੈਰ ਕੰਮ ਤੋਂ ਘਰੋਂ ਬਾਹਰ ਨਾ ਜਾਓ ਅਤੇ ਜੇਕਰ ਘਰ ਤੋਂ ਬਾਹਰ ਜਾਣਾ ਵੀ ਹੋਵੇ ਤਾਂ ਮਾਸਕ ਜ਼ਰੂਰ ਪਹਿਨੋ। 2023-11-03 Parvasi Chandigarh Share Facebook Twitter Google + Stumbleupon LinkedIn Pinterest