ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਦਿੱਤੀ ਮਾਤ
ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਦਿੱਤੀ ਮਾਤ
ਕਿਹਾ : ਹੁਣ ਸਰੀਰ ਦਾ ਅੰਗਦਾਨ ਸੰਭਵ
ਚੰਡੀਗੜ੍ਹ/ਬਿਊਰੋ ਨਿਊਜ਼
ਕ੍ਰਿਕਟਰ ਤੋਂ ਸਿਆਸੀ ਆਗੂ ਬਣੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ 7 ਮਹੀਨਿਆਂ ਦੀ ਜੰਗ ਤੋਂ ਬਾਅਦ ਕੈਂਸਰ ਨੂੰ ਮਾਤ ਦੇ ਦਿੱਤੀ ਹੈ। ਪਿਛਲੇ ਕੁਝ ਮਹੀਨਿਆਂ ’ਚ ਤਕਲੀਫ ਕੱਟਣ ਤੋਂ ਬਾਅਦ ਕੈਂਸਰ ਮੁਕਤ ਹੋਣ ਦੀ ਟੈਸਟ ਰਿਪੋਰਟ ਮਿਲਣ ਤੋਂ ਬਾਅਦ ਡਾ. ਨਵਜੋਤ ਕੌਰ ਭਾਵੁਕ ਵੀ ਹੋ ਗਈ। ਡਾ. ਨਵਜੋਤ ਕੌਰ ਨੇ ਕਿਹਾ ਕਿ ਮੈਂ ਬਹੁਤ ਖੁਸ਼ ਹਾਂ ਕਿ ਮੇਰੇ ਪੈਟ ਸਕੈਨ ਦੇ ਅਨੁਸਾਰ ਮੈਨੂੰ ਕੈਂਸਰ ਮੁਕਤ ਐਲਾਨਿਆ ਗਿਆ ਹੈ। ਇਸ ਨਾਲ ਹੁਣ ਮੇਰੇ ਪੂਰੇ ਸਰੀਰ ਦਾ ਅੰਗਦਾਨ ਵੀ ਸੰਭਵ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਭਾਗਸ਼ਾਲੀ ਮਹਿਸੂਸ ਕਰ ਰਹੀ ਹੈ ਕਿ ਮੈਂ ਵੀ ਆਪਣੇ ਵਾਲ ਦਾਨ ਕਰ ਸਕੀ ਹਾਂ। ਦੱਸਣਯੋਗ ਹੈ ਕਿ ਕੈਂਸਰ ਦੇ ਖਿਲਾਫ ਜੰਗ ਦੇ ਦੌਰਾਨ ਡਾ. ਨਵਜੋਤ ਕੌਰ ਦਾ ਪੂਰਾ ਸਾਥ, ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਨੇ ਵੀ ਦਿੱਤਾ। ਡਾ. ਨਵਜੋਤ ਕੌਰ ਸਿੱਧੂ ਦੀ ਹਰ ਕੀਮੋਥੈਰੇਪੀ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦਾ ਹੱਥ ਫੜ ਕੇ ਪੂਰੀ ਕਰਵਾਈ ਅਤੇ ਉਨ੍ਹਾਂ ਨੂੰ ਖੁਦ ਖਾਣਾ ਵੀ ਖੁਆਇਆ। ਉਨ੍ਹਾਂ ਨੇ ਕੀਮੋਥੈਰੇਪੀ ਕਰਨ ਵਾਲੀ ਟੀਮ ਦਾ ਵੀ ਧੰਨਵਾਦ ਕੀਤਾ। ਧਿਆਨ ਰਹੇ ਕਿ ਇਸ ਔਖੇ ਸਮੇਂ ਦੌਰਾਨ ਨਵਜੋਤ ਸਿੰਘ ਸਿੱਧੂ ਰਾਜਨੀਤੀ ਤੋਂ ਵੀ ਦੂਰ ਹੀ ਰਹੇ ਅਤੇ ਉਹ ਇਸ ਔਖੇ ਸਮੇਂ ਆਪਣੇ ਪਰਿਵਾਰ ਕੋਲ ਹੀ ਰਹੇ। ਹਰ ਕੀਮੋਥਰੈਪੀ ਤੋਂ ਬਾਅਦ ਡਾ. ਨਵਜੋਤ ਕੌਰ ਸਿੱਧੂ ਨੂੰ ਉਹ ਅਧਿਆਤਮਕ ਥਾਵਾਂ ’ਤੇ ਵੀ ਲੈ ਕੇ ਜਾਂਦੇ ਸਨ ਅਤੇ ਇਸ ਮੌਕੇ ਉਨ੍ਹਾਂ ਦੇ ਦੋਵੇਂ ਬੱਚੇ ਵੀ ਨਾਲ ਹੀ ਰਹੇ।