ਰਾਘਵ ਚੱਢਾ ਨੂੰ ਸੁਪਰੀਮ ਕੋਰਟ ਨੇ ਰਾਜ ਸਭਾ ਦੇ ਚੇਅਰਮੈਨ ਤੋਂ ਬਿਨਾ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ
ਰਾਘਵ ਚੱਢਾ ਨੂੰ ਸੁਪਰੀਮ ਕੋਰਟ ਨੇ ਰਾਜ ਸਭਾ ਦੇ ਚੇਅਰਮੈਨ ਤੋਂ ਬਿਨਾ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ
ਰਾਘਵ ਚੱਢਾ ਦੀ ਸਦਨ ’ਚੋਂ ਮੁਅੱਤਲੀ ਮਾਮਲੇ ’ਚ ਹੁਣ ਸੁਣਵਾਈ 20 ਨਵੰਬਰ ਨੂੰ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਦਨ ’ਚੋਂ ਮੁਅੱਤਲ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਮਿਲ ਕੇ ਸਿਲੈਕਟ ਕਮੇਟੀ ਦੇ ਮੁੱਦੇ ’ਤੇ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜ ਸਭਾ ਦੇ ਚੇਅਰਮੈਨ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੁਆਫੀ ’ਤੇ ਹਮਦਰਦੀ ਨਾਲ ਵਿਚਾਰ ਕਰਨਗੇ ਅਤੇ ਕੋਈ ਰਾਹ ਲੱਭਣ ਦੀ ਕੋਸ਼ਿਸ਼ ਕਰਨਗੇ। ਅਦਾਲਤ ਨੇ ਦੀਵਾਲੀ ਦੀਆਂ ਛੁੱਟੀਆਂ ਤੋਂ ਬਾਅਦ ‘ਆਪ’ ਸੰਸਦ ਮੈਂਬਰ ਦੀ ਪਟੀਸ਼ਨ ’ਤੇ ਸੁਣਵਾਈ ਦਾ ਸਮਾਂ ਤੈਅ ਕੀਤਾ ਤੇ ਅਟਾਰਨੀ ਜਨਰਲ ਨੂੰ ਮਾਮਲੇ ’ਚ ਹੋਈ ਪ੍ਰਗਤੀ ਬਾਰੇ ਜਾਣਕਾਰੀ ਦੇਣ ਲਈ ਕਿਹਾ। ਰਾਘਵ ਚੱਢਾ ਦੇ ਮੁਅੱਤਲੀ ਮਾਮਲੇ ’ਤੇ ਹੁਣ 20 ਨਵੰਬਰ ਨੂੰ ਸੁਣਵਾਈ ਹੋਵੇਗੀ।