ਪੰਜਾਬ ਸਰਕਾਰ ਮੁੜ ਸ਼ੁਰੂ ਕਰੇਗੀ ਤੀਰਥ ਯਾਤਰਾ ਸਕੀਮ November 3, 2023 ਪੰਜਾਬ ਸਰਕਾਰ ਮੁੜ ਸ਼ੁਰੂ ਕਰੇਗੀ ਤੀਰਥ ਯਾਤਰਾ ਸਕੀਮ ਸਰਕਾਰੀ ਬੱਸਾਂ ਰਾਹੀਂ ਲੋਕਾਂ ਨੂੰ ਕਰਵਾਏ ਜਾਣਗੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਜਲਦੀ ਹੀ ਸੂਬੇ ਅੰਦਰ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਇਸ ਤਹਿਤ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਅਤੇ ਪੰਜਾਬ ਰੋਡਵੇਜ ਦੀਆਂ ਬੱਸਾਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਸ ਤੋਂ ਪਹਿਲਾਂ ਇਹ ਸਕੀਮ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਿਚ ਸ਼ੁਰੂ ਕੀਤੀ ਸੀ, ਜਿਸ ਦਾ ਕਾਫ਼ੀ ਲੋਕਾਂ ਨੇ ਲਾਹਾ ਵੀ ਲਿਆ ਸੀ। ਹਾਲਾਂਕਿ ਉਸ ਸਮੇਂ ਵੀ ਕੁੱਝ ਲੋਕ ਇਸ ਸਕੀਮ ਦਾ ਵਿਰੋਧ ਕਰਦੇ ਰਹੇ ਸਨ, ਪਰ ਇਸ ਦੇ ਬਾਵਜੂਦ ਬਹੁਤ ਸਾਰੇ ਵਿਅਕਤੀਆਂ ਨੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਸਨ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਉਸੇ ਤਰਜ਼ ’ਤੇ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਇਸ ਲਈ ਟਰਾਂਸਪੋਰਟ ਵਿਭਾਗ ਨੂੰ ਪੂਰੀ ਯੋਜਨਾ ਬਣਾਉਣ ਲਈ ਆਦੇਸ਼ ਦਿੱਤੇ ਗਏ ਹਨ। ਟਰਾਂਸਪੋਰਟ ਵਿਭਾਗ ਧਾਰਮਿਕ ਸਥਾਨਾਂ ਦੀ ਸੂਚੀ ਤਿਆਰ ਕਰ ਰਿਹਾ ਹੈ ਅਤੇ ਇਸ ’ਤੇ ਆਉਣ ਵਾਲੇ ਖਰਚ ਦਾ ਬਿਓਰਾ ਇਕੱਠਾ ਕਰ ਰਿਹਾ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੀ ਇਹ ਤੀਰਥ ਯਾਤਰਾ ਸਕੀਮ 24 ਨਵੰਬਰ ਤੋਂ ਸ਼ੁਰੂ ਹੋ ਸਕਦੀ ਹੈ, ਜਿਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤਾ ਜਾਵੇਗਾ। 2023-11-03 Parvasi Chandigarh Share Facebook Twitter Google + Stumbleupon LinkedIn Pinterest