-4.9 C
Toronto
Friday, December 26, 2025
spot_img
HomeਕੈਨੇਡਾFrontਲੁਧਿਆਣਾ ਦੇ ਸਾਬਕਾ ਕਾਂਗਰਸੀ ਕੌਂਸਲਰ ’ਤੇ ਬਦਮਾਸ਼ਾਂ ਨੇ ਕੀਤਾ ਹਮਲਾ

ਲੁਧਿਆਣਾ ਦੇ ਸਾਬਕਾ ਕਾਂਗਰਸੀ ਕੌਂਸਲਰ ’ਤੇ ਬਦਮਾਸ਼ਾਂ ਨੇ ਕੀਤਾ ਹਮਲਾ

ਬਦਮਾਸ਼ਾਂ ਨੇ ਸਾਬਕਾ ਕੌਂਸਲਰ ਦੇ ਸਿਰ ’ਚ ਮਾਰੀ ਕੱਚ ਦੀ ਬੋਤਲ, ਮਦਦ ਲਈ ਆਈ ਪਤਨੀ ਵੀ ਹੋਈ ਜ਼ਖਮੀ


ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ’ਚ ਲੰਘੀ ਦੇਰ ਰਾਤ ਕਾਕੋਵਾਲ ਰੋਡ ਨੰਬਰ 4 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਖਦੇਵ ਬਾਵਾ ’ਤੇ ਬਾਈਕ ਸਵਾਰ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਨੂੰ ਬਚਾਉਣ ਲਈ ਆਈ ਪਤਨੀ ਨੂੰ ਬਦਮਾਸ਼ਾਂ ਨੂੰ ਬੁਰੀ ਤਰ੍ਹਾਂ ਕੁੱਟਿਆ। ਹਮਲਾ ਕਰਨ ਵਾਲੇ ਬਦਮਾਸ਼ ਬਾਈਕ ’ਤੇ ਸਵਾਰ ਸਨ ਅਤੇ ਉਨ੍ਹਾਂ ਸਾਬਕਾ ਕੌਂਸਲਰ ਦੇ ਸਿਰ ’ਚ ਕੱਚ ਦੀ ਬੋਤਲ ਮਾਰੀ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਬਾਈਕ ਸਵਾਰ ਬਦਮਾਸ਼ ਫਰਾਰ ਹੋ ਗਏ ਅਤੇ ਇਹ ਸਾਰੀ ਘਟਨਾ ਨੇੜੇ ਸੀਸੀਟੀਵੀ ਵਿਚ ਕੈਦ ਹੋ ਗਈ। ਸਾਬਕਾ ਕਾਂਗਰਸੀ ਕੌਂਸਲਰ ਬਾਵਾ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ’ਚ ਜਾਗਰਣ ਹੈ ਅਤੇ ਉਹ ਮਾਤਾ ਜੀ ਦੀ ਜੋਤ ਲੈ ਕੇ ਆਏ ਸਨ। ਉਨ੍ਹਾਂ ਦੱਸਿਆ ਕਿ ਉਹ ਆਪਣੇ ਦਫ਼ਤਰ ਦੇ ਸਾਹਮਣੇ ਆਪਣੇ ਕੁੱਝ ਸਾਥੀਆਂ ਨਾਲ ਗੱਲਾਂ ਕਰ ਰਹੇ ਸਨ। ਇਸੇ ਦੌਰਾਨ ਅਚਾਨਕ ਬਾਈਕ ਸਵਾਰ ਬਦਮਾਸ਼ ਆਉਂਦੇ ਹਨ ਅਤੇ ਉਨ੍ਹਾਂ ਪੁੱਛਿਆ ਕਿ ਸੁਖਦੇਵ ਬਾਵਾ ਕੌਣ ਹੈ। ਇਸ ਤੋਂ ਬਾਅਦ ਬਦਮਾਸ਼ਾਂ ਨੇ ਸੁਖਦੇਵ ਬਾਵਾ ਦੇ ਸਿਰ ’ਤੇ ਬੋਤਲਾਂ ਨਾਲ ਹਮਲਾ ਕਰ ਦਿੱਤਾ। ਖੂਨ ਨਾਲ ਲਥਪਥ ਬਾਵਾ ਜ਼ਮੀਨ ’ਤੇ ਡਿੱਗੇ ਮਦਦ ਲਈ ਉਨ੍ਹਾਂ ਦੀ ਧਰਮ ਪਤਨੀ ਆਈ ਤਾਂ ਬਦਮਾਸ਼ਾਂ ਨੇ ਉਸ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ।

RELATED ARTICLES
POPULAR POSTS