Breaking News
Home / ਕੈਨੇਡਾ / Front / ਪੰਜਾਬ ਨਗਰ ਨਿਗਮ ਦੀਆਂ ਚੋਣਾਂ ਹੋਈਆਂ ਮੁਲਤਵੀ

ਪੰਜਾਬ ਨਗਰ ਨਿਗਮ ਦੀਆਂ ਚੋਣਾਂ ਹੋਈਆਂ ਮੁਲਤਵੀ

ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ, ਦਸੰਬਰ ਜਾਂ ਜਨਵਰੀ ਮਹੀਨੇ ’ਚ ਹੋ ਸਕਦੀਆਂ ਨੇ ਚੋਣਾਂ


ਚੰਡੀਗੜ੍ਹ/ਬਿਊਰੋ ਨਿਊਜ਼ : 15 ਨਵੰਬਰ ਨੂੰ ਹੋਣ ਵਾਲੀਆਂ ਪੰਜਾਬ ਨਗਰ ਨਿਗਮ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਥਾਨਕ ਸਰਕਾਰਾਂ ਵਿਭਾਗ ਨੇ ਵਾਰਡਬੰਦੀ ਦਾ ਕੰਮ ਪੂਰਾ ਨਾ ਹੋਣ ਕਾਰਨ ਚੋਣਾਂ ਨੂੰ ਮੁਲਤਵੀ ਕਰਕੇ ਅੱਗੇ ਪਾ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹੁਣ ਪੰਜਾਬ ਨਗਰ ਨਿਗਮ ਦੀਆਂ ਚੋਣਾਂ ਅਗਲੇ ਸਾਲ ਜਨਵਰੀ ਦੇ ਪਹਿਲੇ ਹਫ਼ਤੇ ਜਾਂ ਦਸੰਬਰ ਮਹੀਨੇ ਦੇ ਆਖਰੀ ਹਫ਼ਤੇ ’ਚ ਕਰਵਾਈਆਂ ਜਾ ਸਕਦੀਆਂ ਹਨ। ਪੰਜਾਬ ਸਰਕਾਰ ਨਗਰ ਨਿਗਮ ਦੀਆਂ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਵਾਰਡਬੰਦੀ ਕਰਵਾਉਣਾ ਚਾਹੁੰਦੀ ਹੈ। ਨਵੀਂ ਵਾਰਡਬੰਦੀ ਅਨੁਸਾਰ ਕਿਸੇ ਮਕਾਨ ਜਾਂ ਗਲੀ ਨੂੰ ਨਵੇਂ ਵਾਰਡ ’ਚ ਸ਼ਿਫਟ ਕਰਨਾ ਹੈ ਜਾਂ ਨਹੀਂ ਇਹ ਤੈਅ ਕੀਤਾ ਜਾਣਾ ਹੈ ਅਤੇ ਵਾਰਡ ਨੂੰ ਅਪ੍ਰਗੇਡ ਕਰਨਾ ਹੈ ਇਹ ਦੇਖਿਆ ਜਾਂਦਾ ਹੈ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਵਾਰਡਬੰਦੀ ਦਾ ਕੰਮ ਸਮੇਂ ਸਿਰ ਮੁਕੰਮਲ ਨਹੀਂ ਕਰਵਾਇਆ ਜਾ ਸਕਿਆ, ਜਿਸ ਦੇ ਚਲਦਿਆਂ 15 ਨਵੰਬਰ ਨੂੰ ਹੋਣ ਵਾਲੀਆਂ ਪੰਜਾਬ ਨਗਰ ਨਿਗਮ ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

Check Also

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ

ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ …