ਮੋਹਾਲੀ ਅਦਾਲਤ ਨੇ ਬੰਟੀ ਰੋਮਾਣਾ ਨੂੰ ਦਿੱਤੀ ਜ਼ਮਾਨਤ
ਮੁਹਾਲੀ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਨੂੰ ਰੋਮਾਣਾ ਨੂੰ ਅੱਜ ਮੋਹਾਲੀ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਧਿਆਨ ਰਹੇ ਕਿ ਅਕਾਲੀ ਆਗੂ ਬੰਟੀ ਰੋਮਾਣਾ ਨੇ ਪੰਜਾਬੀ ਗਾਇਕ ਦੇ ਇਕ ਗੀਤ ਨੂੰ ਤੋੜ-ਮਰੋੜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਬਣਾ ਕੇ ਸ਼ੋਸ਼ਲ ਮੀਡੀਆ ’ਤੇ ਪਾਇਆ। ਇਸ ਗੀਤ ’ਤੇ ਪੰਜਾਬ ਸਰਕਾਰ ਵੱਲੋਂ ਸਖਤ ਇਤਰਾਜ਼ ਪ੍ਰਗਟਾਇਆ ਗਿਆ ਸੀ, ਜਿਸ ਤੋਂ ਬਾਅਦ ਬੰਟੀ ਰੋਮਾਣਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ। ਮਾਮਲਾ ਦਰਜ ਹੋਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਬੰਟੀ ਰੋਮਾਣਾ ਨੂੰ ਗਿ੍ਰਫ਼ਤਾਰ ਕਰ ਲਿਆ ਸੀ ਅਤੇ ਉਨ੍ਹਾਂ ਖਿਲਾਫ਼ ਧਾਰਾ 468, 469, 500 ਅਤੇ 43,66 ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਬੰਟੀ ਰੋਮਾਣਾ ਪੁਲਿਸ ਹਿਰਾਸਤ ਵਿਚ ਸਨ ਜਿਸ ਦੇ ਚਲਦਿਆਂ ਅੱਜ ਮੋਹਾਲੀ ਦੀ ਅਦਾਲਤ ਨੇ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ ਹੈ। ਬੰਟੀ ਰੋਮਾਣਾ ਫਰੀਦਕੋਟ ਵਿਧਾਨ ਸਭਾ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਵੀ ਲੜ ਚੁੱਕੇ ਹਨ ਪ੍ਰੰਤੂ ਉਹ ਚੋਣ ਹਾਰ ਗਏ ਸਨ। ਬੰਟੀ ਰੋਮਾਣਾ ਦੀ ਗਿ੍ਰਫ਼ਤਾਰੀ ਖਿਲਾਫ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਆਗੂਆਂ ਕਾਫ਼ੀ ਇਤਰਾਜ਼ ਵੀ ਪ੍ਰਗਟਾਇਆ ਸੀ।