1.4 C
Toronto
Thursday, January 8, 2026
spot_img
HomeਕੈਨੇਡਾFrontਮੋਗਾ ’ਚ ਫਿਰ ਭਿਆਨਕ ਸੜਕ ਹਾਦਸਾ

ਮੋਗਾ ’ਚ ਫਿਰ ਭਿਆਨਕ ਸੜਕ ਹਾਦਸਾ

ਮੋਗਾ ’ਚ ਫਿਰ ਭਿਆਨਕ ਸੜਕ ਹਾਦਸਾ

5 ਵਿਅਕਤੀਆਂ ਦੀ ਗਈ ਜਾਨ

ਪੰਜਾਬ ਦੇ ਮੋਗਾ ਜ਼ਿਲ੍ਹੇ ਵਿਚ ਇਕ ਹੋਰ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਸੜਕ ਹਾਦਸੇ ਵਿਚ 5 ਵਿਅਕਤੀਆਂ ਦੀ ਜਾਨ ਚਲੇ ਗਈ ਅਤੇ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਇਹ ਸੜਕ ਹਾਦਸਾ ਪਿੰਡ ਕੜਾਹੇਵਾਲਾ ਦੇ ਨੇੜੇ ਵਾਪਰਿਆ ਹੈ।  ਮਿਲੀ ਜਾਣਕਾਰੀ ਮੁਤਾਬਕ ਮੋਗਾ ਜ਼ਿਲ੍ਹੇ ਦੇ ਪਿੰਡ ਕੜਾਹੇਵਾਲਾ ਨੇੜੇ ਅੱਜ ਸੋਮਵਾਰ ਸਵੇਰੇ ਇਕ ਕਾਰ ਜੋ ਮੋਗਾ ਸਾਈਡ ਤੋਂ ਅੰਮਿ੍ਰਤਸਰ ਵੱਲ ਜਾ ਰਹੀ ਸੀ ਅਤੇ ਰਸਤੇ ਵਿਚ ਝੋਨੇ ਨਾਲ ਭਰੇ ਟਰੱਕ ਨਾਲ ਟਕਰਾ ਗਈ। ਇਹ ਹਾਦਸਾ ਏਨਾ ਭਿਆਨਕ ਸੀ ਕਿ ਕਾਰ ਦੇ ਪਰਖਚੇ ਉਡ ਗਏ ਅਤੇ ਇਸ ਕਾਰ ਵਿਚ ਸਵਾਰ ਵਿਅਕਤੀਆਂ ਨੂੰ ਸੰਭਾਲਣ ਦਾ ਕਿਸੇ ਨੂੰ ਮੌਕਾ ਹੀ ਨਹੀਂ ਮਿਲਿਆ। ਇਸ ਸੜਕ ਹਾਦਸੇ ਵਿਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਇਕ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਵੀ ਮੋਗਾ ਦੇ ਅਜੀਤਵਾਲ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਸੀ, ਜਿਸ ਦੌਰਾਨ ਇਕ ਵਿਆਹ ਵਾਲੀ ਕਾਰ ਖੜ੍ਹੇ ਟਰੱਕ ਨਾਲ ਟਕਰਾਅ ਗਈ ਸੀ ਅਤੇ ਲਾੜੇ ਸਮੇਤ ਚਾਰ ਵਿਅਕਤੀਆਂ ਦੀ ਜਾਨ ਚਲੇ ਗਈ ਸੀ।

RELATED ARTICLES
POPULAR POSTS