Breaking News
Home / ਖੇਡਾਂ / ਕ੍ਰਿਕਟ ਵਿਸ਼ਵ ਕੱਪ ’ਚ ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 243 ਦੌੜਾਂ ਨਾਲ ਹਰਾਇਆ

ਕ੍ਰਿਕਟ ਵਿਸ਼ਵ ਕੱਪ ’ਚ ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 243 ਦੌੜਾਂ ਨਾਲ ਹਰਾਇਆ

ਕ੍ਰਿਕਟ ਵਿਸ਼ਵ ਕੱਪ ’ਚ ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 243 ਦੌੜਾਂ ਨਾਲ ਹਰਾਇਆ

ਜਨਮ ਦਿਨ ਮੌਕੇ ਵਿਰਾਟ ਕੋਹਲੀ ਨੇ ਜੜਿਆ ਸੈਂਕੜਾ

ਕੋਲਕਾਤਾ/ਬਿਊਰੋ ਨਿਊਜ਼ : ਵਿਸ਼ਵ ਕੱਪ 2023 ਦੇ ਚੱਲ ਰਹੇ ਮੁਕਾਬਲਿਆਂ ਦੌਰਾਨ ਅੱਜ ਭਾਰਤੀ ਟੀਮ ਨੇ ਦੱਖਣੀ ਅਫ਼ਰੀਕਾ ਦੀ ਟੀਮ ਨੂੰ 243 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ। ਵਿਸ਼ਵ ਕੱਪ 2023 ਦੇ ਮੁਕਾਬਲਿਆਂ ਦੌਰਾਨ ਭਾਰਤੀ ਟੀਮ ਦੀ ਇਹ ਲਗਾਤਾਰ ਅੱਠਵੀਂ ਜਿੱਤ ਹੈ। ਕੋਲਕਾਤਾ ਦੇ ਈਡਨ ਗਾਰਡਨ ’ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਵਿਰਾਟ ਕੋਹਲੀ ਦੀਆਂ ਨਾਬਾਦ 101 ਦੌੜਾਂ ਅਤੇ ਸ੍ਰੇਅਸ ਅਈਅਰ ਦੀਆਂ 77 ਦੌੜਾਂ ਦੀ ਬਦੌਲਤ 5 ਵਿਕਟਾਂ ਗੁਆ ਕੇ 326 ਦੌੜਾਂ ਬਣਾਈਆਂ ਅਤੇ ਦੱਖਣੀ ਅਫ਼ਰੀਕਾ ਨੂੰ ਜਿੱਤ ਲਈ 327 ਦੌੜਾਂ ਦਾ ਟੀਚਾ ਦਿੱਤਾ। ਜਵਾਬ ਵਿਚ ਬੱਲੇਬਾਜ਼ੀ ਕਰਨ ਉਤਰੀ ਦੱਖਣੀ ਅਫਰੀਕਾ ਦੀ ਟੀਮ ਸਿਰਫ਼ 83 ਦੌੜਾਂ ’ਤੇ ਢੇਰ ਹੋ ਗਈ ਅਤੇ ਭਾਰਤ ਨੂੰ ਇਕ ਵੱਡੀ ਜਿੱਤ ਹਾਸਲ ਹੋਈ। ਇਕ ਦਿਨਾ ਮੈਚਾਂ ਦੌਰਾਨ ਵਿਰਾਟ ਕੋਹਲੀ ਨੇ ਆਪਣੇ 35ਵੇਂ ਜਨਮ ਦਿਨ ਮੌਕੇ 49 ਸੈਂਕੜਾ ਲਗਾਇਆ।

ਇਹ ਕਾਰਨਾਮਾ ਕਰਦਿਆਂ ਹੀ ਵਿਰਾਟ ਕੋਹਲੀ ਮਹਾਨ ਬੱਲੇਬਾਜ਼ ਸਚਿਨ ਤੇਂਦੂਲਕਰ ਦੇ ਇਕ ਦਿਨਾਂ ਮੈਚਾਂ ਵਿਚ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲੇ ਰਿਕਾਰਡ ਦੀ ਬਰਾਬਰੀ ਕਰਨ ਵਾਲੇ ਬੱਲੇਬਾਜ਼ ਬਣ ਗਏ। ਟੀਚੇ ਦਾ ਪਿੱਛੇ ਕਰਦੇ ਹੋਏ ਦੱਖਣੀ ਅਫ਼ਰੀਕਾ ਨੂੰ ਪਹਿਲਾ ਝਟਕਾ ਕਵਿੰਟਨ ਡੀਕਾਕ ਦੇ ਆਊਟ ਹੋਣ ’ਤੇ ਲੱਗਿਆ, ਡੀਕਾਕ ਨੂੰ ਮੁਹੰਮਦ ਸਿਰਾਜ ਨੇ ਚਲਦਾ ਕੀਤਾ। ਦੱਖਣੀ ਅਫਰੀਕਾ ਦੀ ਦੂਜੀ ਵਿਕਟ ਕਪਤਾਨ ਤੇਂਬਾ ਬਾਵੂਮਾ ਦੇ ਰੂਪ ਵਿਚ ਡਿੱਗੀ, ਜਿਸ ਨੂੰ ਰਵਿੰਦਰ ਜਡੇਜਾ ਨੇ ਸ਼ਿਕਾਰ ਬਣਾਇਆ। ਇਸ ਤੋਂ ਬੱਲੇਬਾਜ਼ੀ ਕਰਨ ਆਏ ਮਾਰਕਮ ਨੂੰ ਮੁਹੰਮਦ ਸ਼ਮੀ 9 ਦੌੜਾਂ ’ਤੇ ਹੀ ਵਾਪਸ ਪੈਵੇਲੀਅਨ ਭੇਜ ਦਿੱਤਾ। ਇਸ ਤੋਂ ਬਾਅਦ ਹੈਨਰਿਕ 1 ਦੌੜ, ਰਾਸੀ 13, ਮਿਲਰ 11 ਦੌੜਾਂ, ਕੇਸ਼ਵ ਮਹਾਰਾਜ 7 ਦੌੜਾਂ ਬਣਾ ਕੇ ਆਊਟ ਹੋ ਗਏ। ਅੱਜ ਦੇ ਮੈਚ ਦੌਰਾਨ ਰਵਿੰਦਰ ਜਡੇਜਾ ਨੇ ਦੱਖਣੀ ਅਫ਼ਰੀਕਾ ਦੇ ਪੰਜ ਖਿਡਾਰੀਆਂ ਨੂੰ ਆਊਟ ਕੀਤਾ।

Check Also

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਨਹੀਂ ਆਉਣਗੇ ਬਾਹਰ

ਦਿੱਲੀ ਹਾਈਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ …