5.5 C
Toronto
Wednesday, November 12, 2025
spot_img
HomeਕੈਨੇਡਾFrontਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ਦੀਆਂ ਸਰਕਾਰਾਂ ਪਰਾਲੀ ਸਾੜਨੀ ਤੁਰੰਤ ਬੰਦ ਕਰਵਾਉਣ...

ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ਦੀਆਂ ਸਰਕਾਰਾਂ ਪਰਾਲੀ ਸਾੜਨੀ ਤੁਰੰਤ ਬੰਦ ਕਰਵਾਉਣ : ਸੁਪਰੀਮ ਕੋਰਟ

ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ਦੀਆਂ ਸਰਕਾਰਾਂ ਪਰਾਲੀ ਸਾੜਨੀ ਤੁਰੰਤ ਬੰਦ ਕਰਵਾਉਣ : ਸੁਪਰੀਮ ਕੋਰਟ

ਕਿਸਾਨਾਂ ਨੂੰ ਦੂਜੀਆਂ ਫਸਲਾਂ ਦੀ ਪੈਦਾਵਾਰ ਲਈ ਕੀਤਾ ਜਾਵੇ ਉਤਸ਼ਾਹਿਤ

ਨਵੀਂ ਦਿੱਲੀ/ਬਿਊਰੋ ਨਿਊਜ਼

ਦਿੱਲੀ-ਐਨ.ਸੀ.ਆਰ. ਵਿਚ ਵਧ ਰਹੇ ਹਵਾ ਪ੍ਰਦੂਸ਼ਣ ਦੀ ਸਮੱਸਿਆ ’ਤੇ ਸੁਪਰੀਮ ਕੋਰਟ ਵਿਚ ਅੱਜ ਮੰਗਲਵਾਰ ਨੂੰ ਸੁਣਵਾਈ ਹੋਈ ਹੈ। ਇਸ ਦੌਰਾਨ ਮਾਨਯੋਗ ਜਸਟਿਸ ਕੌਲ ਨੇ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਆਪੋ-ਆਪਣੇ ਸੂਬਿਆਂ ਵਿਚ ਪਰਾਲੀ ਨੂੰ ਸਾੜਨਾ ਤੁਰੰਤ ਬੰਦ ਕਰਵਾਉਣ। ਜਸਟਿਸ ਕੌਲ ਨੇ ਕੇਂਦਰ ਸਰਕਾਰ ਨੂੰ ਵੀ ਨਿਰਦੇਸ਼ ਦਿੱਤਾ ਹੈ ਕਿ ਉਹ ਕਿਸਾਨਾਂ ਨੂੰ ਸਬਸਿਡੀ ਦੇਵੇ ਅਤੇ ਦੂਜੀਆਂ ਫਸਲਾਂ ਦੀ ਪੈਦਾਵਾਰ ਦੇ ਲਈ ਉਤਸ਼ਾਹਿਤ ਕਰੇ ਤਾਂ ਕਿ ਠੰਡ ਤੋਂ ਪਹਿਲਾਂ ਪਰਾਲੀ ਨੂੰ ਸਾੜਨਾ ਬੰਦ ਹੋ ਸਕੇ। ਇਸ ਫੈਸਲੇ ਨੂੰ ਦਿੱਲੀ ਵਿਚ ਹਵਾ ਪ੍ਰਦੂਸ਼ਣ ਦੇ ਲਗਾਤਾਰ ਖਤਰਨਾਕ ਪੱਧਰ ਨੂੰ ਘੱਟ ਕਰਨ ਦੇ ਲਿਹਾਜ਼ ਨਾਲ ਅਹਿਮ ਦੱਸਿਆ ਜਾ ਰਿਹਾ ਹੈ। ਧਿਆਨ ਰਹੇ ਕਿ ਦਿੱਲੀ ਅਤੇ  ਦਿੱਲੀ ਦੇ ਨੇੜਲੇ ਇਲਾਕਿਆਂ ਵਿਚ ਲੰਘੇ 8 ਦਿਨਾਂ ਤੋਂ ਹਵਾ ਬੇਹੱਦ ਪ੍ਰਦੂਸ਼ਿਤ ਹੈ। ਇਥੋਂ ਦਾ ਏਅਰ ਕੁਆਲਿਟੀ ਇੰਡੈਕਸ ਵੀ 470 ਦੇ ਕਰੀਬ ਸੀ, ਜਿਸ ਨੂੰ ਸਿਹਤ ਲਈ ਬਹੁਤ ਹੀ ਹਾਨੀਕਾਰਕ ਮੰਨਿਆ ਜਾ ਰਿਹਾ ਹੈ। ਇਸਦੇ ਚੱਲਦਿਆਂ ਦਿੱਲੀ-ਐਨ.ਸੀ.ਆਰ. ਵਿਚ ਲਗਾਤਾਰ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ ਪੰਜਾਬ ਤੇ ਨੇੜਲੇ ਸੂਬਿਆਂ ਦੀਆਂ ਸਰਕਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਹਰ ਸਮੇਂ ਸਿਆਸੀ ਲੜਾਈ ਨਹੀਂ ਹੋ ਸਕਦੀ।

RELATED ARTICLES
POPULAR POSTS