24.8 C
Toronto
Monday, September 7, 2026
spot_img
HomeਕੈਨੇਡਾFrontਐਸਜੀਪੀਸੀ ਪ੍ਰਧਾਨ ਦੇ ਅਹੁਦੇ ਲਈ ਸ਼ੋ੍ਰਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ...

ਐਸਜੀਪੀਸੀ ਪ੍ਰਧਾਨ ਦੇ ਅਹੁਦੇ ਲਈ ਸ਼ੋ੍ਰਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਉਮੀਦਵਾਰ ਐਲਾਨਿਆ 

ਐਸਜੀਪੀਸੀ ਪ੍ਰਧਾਨ ਦੇ ਅਹੁਦੇ ਲਈ ਸ਼ੋ੍ਰਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਉਮੀਦਵਾਰ ਐਲਾਨਿਆ

ਭਲਕੇ 8 ਨਵੰਬਰ ਨੂੰ ਐਸਜੀਪੀਸੀ ਦੇ ਪ੍ਰਧਾਨ ਦੀ ਹੋਵੇਗੀ ਚੋਣ

ਅੰਮਿ੍ਰਤਸਰ/ਬਿਊਰੋ ਨਿਊਜ਼

ਐਸਜੀਪੀਸੀ ਪ੍ਰਧਾਨ ਦੇ ਅਹੁਦੇ ਲਈ ਸ਼ੋ੍ਰਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਉਮੀਦਵਾਰ ਐਲਾਨਿਆ 

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਅਹੁਦੇ ਨੂੰ ਲੈ ਕੇ ਭਲਕੇ 8 ਨਵੰਬਰ ਨੂੰ ਅੰਮਿ੍ਰਤਸਰ ’ਚ ਹੋਣ ਵਾਲੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਤੀਜੀ ਵਾਰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਹੀ ਐਡਵੋਕੇਟ ਧਾਮੀ ਦੇ ਨਾਂਅ ਦਾ ਐਲਾਨ ਕੀਤਾ ਹੈ। ਧਿਆਨ ਰਹੇ ਕਿ ਭਲਕੇ 8 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਹੋਣ ਜਾ ਰਹੇ ਸਲਾਨਾ ਇਜਲਾਸ ਦੌਰਾਨ ਪ੍ਰਧਾਨ ਸਮੇਤ ਹੋਰ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਅਹੁਦੇਦਾਰਾਂ ਦੀ ਚੋਣ ਹੋ ਰਹੀ ਹੈ। ਪਿਛਲੇ ਦੋ ਸਾਲਾਂ ਤੋਂ ਲਗਾਤਾਰ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚਲੇ ਆ ਰਹੇ ਹਨ ਤੇ ਇਸ ਵਾਰ ਵੀ ਅਕਾਲੀ ਦਲ ਵਲੋਂ ਉਨ੍ਹਾਂ ਨੂੰ ਮੁੜ ਪ੍ਰਧਾਨਗੀ ਦੇ ਅਹੁਦੇ ਲਈ ਨਾਮਜ਼ਦ ਕੀਤਾ ਗਿਆ ਹੈ। ਇਸੇ ਦੌਰਾਨ ਪ੍ਰਧਾਨਗੀ ਅਹੁਦੇ ਲਈ ਮੁੜ ਉਮੀਦਵਾਰ ਐਲਾਨੇ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਅਹੁਦੇਦਾਰਾਂ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਸਾਥੀ ਮੈਂਬਰਾਂ ਦਾ ਧੰਨਵਾਦ ਕੀਤਾ ਹੈ।

RELATED ARTICLES
POPULAR POSTS