-19.8 C
Toronto
Sunday, February 8, 2026
spot_img
HomeਕੈਨੇਡਾFrontਪੰਜਾਬ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਡਾ. ਗੁਰਵੀਨ ਕੌਰ ਨਾਲ...

ਪੰਜਾਬ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਡਾ. ਗੁਰਵੀਨ ਕੌਰ ਨਾਲ ਹੋਇਆ ਵਿਆਹ

ਪੰਜਾਬ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਡਾ. ਗੁਰਵੀਨ ਕੌਰ ਨਾਲ ਹੋਇਆ ਵਿਆਹ

ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਵਿਆਹ ਸਮਾਗਮ ਵਿਚ ਸ਼ਾਮਲ ਹੋਏ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਚ ਖੇਡ ਤੇ ਜਲ ਸਰੋਤ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਅੱਜ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਮੀਤ ਹੇਅਰ ਅਤੇ ਡਾ. ਗੁਰਵੀਨ ਕੌਰ ਦੇ ਅਨੰਦ ਕਾਰਜ ਚੰਡੀਗੜ੍ਹ ਵਿਖੇ ਹੋਏ ਹਨ। ਇਸ ਮੌਕੇ ਦੋਵਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਮੀਤ ਹੇਅਰ ‘ਆਪ’ ਸਰਕਾਰ ਦੇ ਤੀਜੇ ਮੰਤਰੀ ਹਨ, ਜਿਹੜੇ ਵਿਆਹ ਦੇ ਬੰਧਨ ਵਿਚ ਬੱਝੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਵਿਆਹ ਕਰਵਾ ਚੁੱਕੇ ਹਨ। ਦੱਸਣਯੋਗ ਹੈ ਕਿ ਡਾ. ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਧੀ ਹੈ। ਮੀਤ ਹੇਅਰ ਅਤੇ ਡਾ. ਗੁਰਵੀਨ ਕੌਰ ਦੀ ਮੇਰਠ ਵਿਚ ਹੀ ਪਿਛਲੇ ਹਫਤੇ ਮੰਗਣੀ ਹੋਈ ਸੀ। ਡਾ. ਗੁਰਵੀਨ ਕੌਰ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿਚ ਬਤੌਰ ਰੇਡੀਓਲੋਜਿਸਟ ਦੇ ਅਹੁਦੇ ਕੰਮ ਕਰ ਰਹੇ ਹਨ ਅਤੇ ਮੀਤ ਹੇਅਰ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਹਨ। ਮੀਤ ਹੇਅਰ ਅਤੇ ਡਾ. ਗੁਰਵੀਨ ਕੌਰ ਦੇ ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਪਹੁੰਚੇ ਅਤੇ ਮੀਤ ਹੇਅਰ ਅਤੇ ਡਾ. ਗੁਰਵੀਨ ਕੌਰ ਨੂੰ ਵਧਾਈ ਦਿੱਤੀ। ਇਸ ਵਿਆਹ ਸਮਾਗਮ ਵਿਚ ਪੰਜਾਬ ਦੇ ਕਈ ਮੰਤਰੀ, ਵਿਧਾਇਕ ਅਤੇ ਪ੍ਰਸ਼ਾਸਨਕ ਅਧਿਕਾਰੀ ਪਹੁੰਚੇ ਹੋਏ ਸਨ।

RELATED ARTICLES
POPULAR POSTS