ਪੰਜਾਬ ਵਿਚ ਡੇਂਗੂ ਦਾ ਹਮਲਾ, 10 ਹਜ਼ਾਰ ਤੋਂ ਪਾਰ ਹੋਈ ਮਰੀਜ਼ਾਂ ਦੀ ਗਿਣਤੀ
ਚੰਡੀਗੜ੍ਹ / ਬਿਊਰੋ ਨੀਊਜ਼
ਪੰਜਾਬ ਵਿੱਚ ਡੇਂਗੂ ਦਾ ਖਤਰਾ ਵਧਦਾ ਜਾ ਰਿਹਾ ਹੈ। ਡੇਂਗੂ ਤੋਂ ਪੀੜਤ ਲੋਕਾਂ ਦੀ ਗਿਣਤੀ ਹੁਣ ਤੱਕ 10092 ਤੱਕ ਪਹੁੰਚ ਗਈ ਹੈ, ਜਦੋਂ ਕਿ ਪਿਛਲੇ ਸਾਲ ਮਰੀਜ਼ਾਂ ਦੀ ਗਿਣਤੀ 11 ਹਜ਼ਾਰ ਦੇ ਕਰੀਬ ਸੀ। ਇਨ੍ਹਾਂ ਅੰਕੜਿਆਂ ਨੇ ਸਿਹਤ ਵਿਭਾਗ ਦੀ ਨੀਂਦ ਉਡਾ ਦਿੱਤੀ ਹੈ। ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਾਜ ਦੇ ਸਾਰੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ। ਅਜਿਹੇ ‘ਚ ਮਰੀਜ਼ਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਕੋਈ ਵੀ ਵਿਅਕਤੀ ਜੋ ਖੁਦ ਨੂੰ ਸੰਕਰਮਿਤ ਮਹਿਸੂਸ ਕਰਦਾ ਹੈ, ਉਸਨੂੰ ਪਹਿਲ ਦੇ ਆਧਾਰ ‘ਤੇ ਨਜ਼ਦੀਕੀ ਸਰਕਾਰੀ ਹਸਪਤਾਲ ਨਾਲ ਸੰਪਰਕ ਕਰਨਾ ਚਾਹੀਦਾ ਹੈ।