ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮਹਿਲਾਵਾਂ ਬਾਰੇ ਦਿੱਤਾ ਸੀ ਵਿਵਾਦਤ ਬਿਆਨ November 8, 2023 ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮਹਿਲਾਵਾਂ ਬਾਰੇ ਦਿੱਤਾ ਸੀ ਵਿਵਾਦਤ ਬਿਆਨ ਹੁਣ ਹੱਥ ਜੋੜ ਕੇ ਮੰਗੀ ਮੁਆਫੀ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵਲੋਂ ਮਹਿਲਾਵਾਂ ਸਬੰਧੀ ਕੀਤੀ ਗਈ ਵਿਵਾਦਤ ਟਿੱਪਣੀ ਤੋਂ ਬਾਅਦ ਬਵਾਲ ਮਚ ਗਿਆ ਹੈ। ਇਸਦੇ ਚੱਲਦਿਆਂ ਨਿਤੀਸ਼ ਕੁਮਾਰ ਨੇ ਆਪਣੀ ਗਲਤੀ ਲਈ ਮੁਆਫੀ ਵੀ ਮੰਗ ਲਈ ਹੈ। ਉਨ੍ਹਾਂ ਨੇ ਵਿਧਾਨ ਸਭਾ ਦੇ ਬਾਹਰ ਅਤੇ ਸਦਨ ਵਿਚ ਕਈ ਵਾਰ ਹੱਥ ਜੋੜ ਕੇ ਆਪਣੀ ਗਲਤੀ ਲਈ ਅਫਸੋਸ ਜ਼ਾਹਰ ਕੀਤਾ। ਨਿਤੀਸ਼ ਨੇ ਕਿਹਾ ਕਿ ਮੇਰੇ ਬਿਆਨ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਆਪਣੀ ਖੁਦ ਨਿੰਦਾ ਕਰਦਾ ਹਾਂ ਅਤੇ ਸ਼ਰਮ ਵੀ ਮਹਿਸੂਸ ਕਰ ਰਿਹਾ ਹਾਂ। ਧਿਆਨ ਰਹੇ ਕਿ ਲੰਘੇ ਕੱਲ੍ਹ ਮੰਗਲਵਾਰ ਨੂੰ ਬਿਹਾਰ ਵਿਧਾਨ ਸਭਾ ਦੇ ਦੋਵਾਂ ਸਦਨਾਂ ’ਚ ਪੇਸ਼ ਜਾਤੀ-ਆਰਥਿਕ ਸਰਵੇਖਣ ਦੀ ਰਿਪੋਰਟ ’ਤੇ ਬਹਿਸ ਤੋਂ ਬਾਅਦ ਮੁੱਖ ਮੰਤਰੀ ਨਿਤੀਸ਼ ਕੁਮਾਰ ਜਵਾਬ ਦੇ ਰਹੇ ਸਨ। ਮੀਡੀਆ ਰਿਪੋਰਟਾਂ ਅਨੁਸਾਰ ਉਨ੍ਹਾਂ ਕਿਹਾ ਸੀ ਕਿ ਜੇਕਰ ਮਹਿਲਾਵਾਂ ਸਿੱਖਿਅਤ ਹੋਣ ਤਾਂ ਗਰੰਟੀਸ਼ੁਦਾ ਜਣਨ ਦਰ ਘੱਟ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਪਤੀ-ਪਤਨੀ ਦੇ ਰਿਸ਼ਤੇ ਅਤੇ ਪ੍ਰਜਨਨ ਪ੍ਰਕਿਰਿਆ ਦਾ ਵੀ ਜ਼ਿਕਰ ਕੀਤਾ ਸੀ ਅਤੇ ਹੋਰ ਵੀ ਕਈ ਅਜਿਹੀਆਂ ਗੱਲਾਂ ਕੀਤੀਆਂ ਸਨ। ਜਿਸ ਤੋਂ ਬਾਅਦ ਭਾਜਪਾ ਦੀ ਇਕ ਵਿਧਾਇਕ ਰੋਣ ਵੀ ਲੱਗ ਗਈ ਸੀ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਵਿਰੋਧ ਹੋਣ ਲੱਗਾ ਸੀ। ਜਿਸ ਤੋਂ ਬਾਅਦ ਨਿਤੀਸ਼ ਕੁਮਾਰ ਨੇ ਆਪਣੀ ਗਲਤੀ ਲਈ ਮੁਆਫੀ ਮੰਗ ਲਈ ਹੈ। 2023-11-08 Parvasi Chandigarh Share Facebook Twitter Google + Stumbleupon LinkedIn Pinterest