Breaking News
Home / ਕੈਨੇਡਾ / Front / ਪ੍ਰਧਾਨ ਮੰਤਰੀ ਮੋਦੀ ਨੇ ਨੀਤਿਸ਼ ਕੁਮਾਰ ਦੀ ਮਹਿਲਾਵਾਂ ਪ੍ਰਤੀ ਕੀਤੀ ਟਿੱਪਣੀ ਨੂੰ ਦੱਸਿਆ ਭੱਦਾ

ਪ੍ਰਧਾਨ ਮੰਤਰੀ ਮੋਦੀ ਨੇ ਨੀਤਿਸ਼ ਕੁਮਾਰ ਦੀ ਮਹਿਲਾਵਾਂ ਪ੍ਰਤੀ ਕੀਤੀ ਟਿੱਪਣੀ ਨੂੰ ਦੱਸਿਆ ਭੱਦਾ

ਕਿਹਾ : ਘਮੰਡੀ ਗੱਠਜੋੜ ਦੇ ਇਕ ਵੱਡੇ ਆਗੂ ਨੇ ਕੀਤਾ ਦੇਸ਼ ਦਾ ਅਪਮਾਨ


ਗੁਨਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੱਧ ਪ੍ਰਦੇਸ਼ ਦੇ ਦੌਰੇ ’ਤੇ ਹਨ। ਇਥੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਵੱਲੋਂ ਮਹਿਲਾਵਾਂ ਪ੍ਰਤੀ ਕੀਤੀ ਇਤਰਾਜ਼ਯੋਗ ਟਿੱਪਣੀ ਨੂੰ ਮੰਦਭਾਗਾ ਦੱਸਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਘਮੰਡੀ ਗੱਠਜੋੜ ਦੇ ਇਕ ਬਹੁਤ ਵੱਡੇ ਆਗੂ ਵੱਲੋਂ ਵਿਧਾਨ ਸਭਾ ’ਚ ਮਾਤਾ-ਭੈਣਾਂ ਦੀ ਮੌਜੂਦਗੀ ’ਚ ਅਜਿਹੀ ਭੱਦੀ ਸ਼ਬਦਾਵਲੀ ’ਚ ਗੱਲਾਂ ਕੀਤੀਆਂ ਗਈਆਂ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਪ੍ਰੰਤੂ ਉਨ੍ਹਾਂ ਨੂੰ ਕੋਈ ਸ਼ਰਮ ਨਹੀਂ ਆਈ ਅਤੇ ਉਨ੍ਹਾਂ ਦੁਨੀਆ ਭਰ ’ਚ ਦੇਸ਼ ਦਾ ਅਪਮਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਇੰਡੀਆ ਗੱਠਜੋੜ ਦੇ ਕਿਸੇ ਵੀ ਆਗੂ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਦੇ ਬਿਆਨ ਦੀ ਨਿਖੇਧੀ ਨਹੀਂ ਕੀਤੀ ਗਈ। ਮਾਤਾ-ਭੈਣਾਂ ਪ੍ਰਤੀ ਅਜਿਹੀ ਸੋਚ ਰੱਖਣ ਵਾਲੇ ਆਗੂ ਦੇਸ਼ ਦਾ ਕਿਵੇਂ ਭਲਾ ਕਰ ਸਕਦੇ ਹਨ। ਧਿਆਨ ਰਹੇ ਕਿ ਲੰਘੇ ਕੱਲ੍ਹ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਵੱਲੋਂ ਵਿਧਾਨ ਸਭਾ ’ਚ ਮਹਿਲਾਵਾਂ ਪ੍ਰਤੀ ਕੁੱਝ ਇਤਰਾਜ਼ਯੋਗ ਗੱਲਾਂ ਕੀਤੀਆਂ ਗਈਆਂ ਸਨ। ਜਿਸ ਤੋਂ ਬਾਅਦ ਸਿਆਸੀ ਹਲਕਿਆਂ ’ਚ ਹੜਕੰਪ ਮਚ  ਗਿਆ ਸੀ ਅਤੇ ਨੀਤਿਸ਼ ਕੁਮਾਰ ਨੂੰ ਮਹਿਲਾਵਾਂ ਪ੍ਰਤੀ ਵਰਤੀ ਸ਼ਬਦਾਵਲੀ ਲਈ ਮੁਆਫ਼ੀ ਮੰਗਣੀ ਪਈ ਸੀ।

Check Also

ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਨਗਰ ਨਿਗਮ ਚੋਣਾਂ ਜਨਵਰੀ ’ਚ ਕਰਵਾਉਣ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ : ਸੂਬੇ ਦੇ ਚੋਣ …