Breaking News
Home / ਕੈਨੇਡਾ / Front / ਐਮਪੀ ਸੁਸ਼ੀਲ ਰਿੰਕੂ ਨੇ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਐਮਪੀ ਸੁਸ਼ੀਲ ਰਿੰਕੂ ਨੇ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਐਮਪੀ ਸੁਸ਼ੀਲ ਰਿੰਕੂ ਨੇ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਕਿਹਾ : ‘ਆਪ’ ਸਰਕਾਰ ਸਭ ਧਰਮਾਂ ਦਾ ਕਰਦੀ ਹੈ ਸਤਿਕਾਰ

ਜਲੰਧਰ/ਬਿਊਰੋ ਨਿਊਜ਼

ਲੋਕ ਸਭਾ ਹਲਕਾ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਐਮਪੀ ਰਿੰਕੂ ਦੀ ਪਤਨੀ ਅਤੇ ਭੈਣਾਂ ਵੀ ਨਾਲ ਸਨ। ਸੁਸ਼ੀਲ ਰਿੰਕੂ ਨੇ ਕਰੀਬ ਇਕ ਘੰਟਾ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਰਿੰਕੂ ਨੇ ਕਿਹਾ ਕਿ ਡੇਰਾ ਰਾਧਾ ਸੁਆਮੀ ਵਲੋਂ ਧਾਰਮਿਕ ਅਤੇ ਅਧਿਆਤਮਕ ਖੇਤਰ ਵਿਚ ਕੀਤੇ ਜਾ ਰਹੇ ਕਾਰਜ ਬੇਮਿਸਾਲ ਹਨ ਅਤੇ ਇਨ੍ਹਾਂ ਕਾਰਜਾਂ ਨਾਲ ਸਮਾਜ ਨੂੰ ਚੰਗਾ ਕੰਮ ਕਰਨ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਡੇਰਾ ਬਿਆਸ ਸਮਾਜ ਵਿਚ ਆਪਸੀ ਏਕਤਾ ਲਿਆਉਣ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਐਮਪੀ ਰਿੰਕੂ ਨੇ ਇਹ ਵੀ ਕਿਹਾ ਕਿ ‘ਆਪ’ ਸਰਕਾਰ ਦੀ ਕੋਸ਼ਿਸ਼ ਹੈ ਕਿ ਸੂਬੇ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਪੰਜਾਬ ਨੂੰ ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ’ਤੇ ਲਿਜਾਣ ਵਿਚ ਮੱਦਦ ਕੀਤੀ ਜਾਵੇ। ਧਿਆਨ ਰਹੇ ਕਿ ਭਾਰਤ ਵਿਚ ਲੋਕ ਸਭਾ ਚੋਣਾਂ ਲਈ ਥੋੜ੍ਹਾ ਸਮਾਂ ਹੀ ਬਚਿਆ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਧਾਰਮਿਕ ਸਥਾਨਾਂ ’ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਗਿਆ ਹੈ।

Check Also

ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ’ਚ ਹੈਲੀਕਾਪਟਰ ਹੋਇਆ ਕਰੈਸ਼ ਤਿੰਨ ਵਿਅਕਤੀਆਂ ਦੀ ਹੋਈ ਮੌਤ

ਮਰਨ ਵਾਲਿਆਂ ਦੋ ਪਾਇਲਟ ਅਤੇ ਇਕ ਇੰਜਨੀਅਰ ਸ਼ਾਮਲ ਪੁਣੇ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ …