Breaking News
Home / ਕੈਨੇਡਾ / Front / ਕ੍ਰਿਕਟ ਵਿਸ਼ਵ ਕੱਪ ਦੇ ਨਾਕਆਊਟ ਮੈਚਾਂ ਲਈ ਟਿਕਟਾਂ ਦੀ ਵਿਕਰੀ ਅੱਜ ਰਾਤ ਤੋਂ

ਕ੍ਰਿਕਟ ਵਿਸ਼ਵ ਕੱਪ ਦੇ ਨਾਕਆਊਟ ਮੈਚਾਂ ਲਈ ਟਿਕਟਾਂ ਦੀ ਵਿਕਰੀ ਅੱਜ ਰਾਤ ਤੋਂ

ਕ੍ਰਿਕਟ ਵਿਸ਼ਵ ਕੱਪ ਦੇ ਨਾਕਆਊਟ ਮੈਚਾਂ ਲਈ ਟਿਕਟਾਂ ਦੀ ਵਿਕਰੀ ਅੱਜ ਰਾਤ ਤੋਂ

15 ਅਤੇ 16 ਨਵੰਬਰ ਨੂੰ ਖੇਡੇ ਜਾਣਗੇ ਸੈਮੀਫਾਈਨਲ ਮੁਕਾਬਲੇ


ਨਵੀਂ ਦਿੱਲੀ/ਬਿਊਰ ਨਿਊਜ਼ :

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਅੱਜ ਵੀਰਵਾਰ ਨੂੰ ਕ੍ਰਿਕਟ ਵਿਸ਼ਵ ਕੱਪ ਦੇ ਨਾਕਆਊਟ ਮੈਚਾਂ ਲਈ ਟਿਕਟਾਂ ਜਾਰੀ ਕਰੇਗਾ। ਬੀਸੀਸੀਆਈ ਨੇ ਸ਼ੋਸ਼ਲ ਮੀਡੀਆ ਰਾਹੀਂ ਐਲਾਨ ਕੀਤਾ ਹੈ ਕਿ ਕ੍ਰਿਕਟ ਵਿਸ਼ਵ ਕੱਪ ਦੇ ਸੈਮੀਫਾਈਨਲ ਅਤੇ ਫਾਈਨਲ ਮੈਚਾਂ ਲਈ ਟਿਕਟਾਂ ਦੀ ਵਿਕਰੀ ਅੱਜ ਵੀਰਵਾਰ ਨੂੰ ਰਾਤ 8 ਵਜੇ ਤੋਂ ਸ਼ੁਰੂ ਹੋ ਜਾਵੇਗੀ। ਧਿਆਨ ਰਹੇ ਕਿ ਕ੍ਰਿਕਟ ਵਿਸ਼ਵ ਕੱਪ 2023 ਦਾ ਪਹਿਲਾ ਸੈਮੀਫਾਈਨਲ ਮੁਕਾਬਲਾ 15 ਨਵੰਬਰ ਨੂੰ ਅਤੇ  ਦੂਜਾ ਸੈਮੀਫਾਈਨਲ ਮੁਕਾਬਲਾ 16 ਨਵੰਬਰ ਨੂੰ ਖੇਡਿਆ ਜਾਵੇਗਾ। ਜਦਕਿ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੈਚ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਖੇਡਿਆ ਜਾਵੇਗਾ।

ਬੀਸੀਸੀਆਈ ਨੇ ਦੱਸਿਆ ਕਿ ਟਿਕਟਾਂ ਦੀ ਵਿਕਰੀ ਅਧਿਕਾਰਤ ਵੈਬਸਾਈਟ ’ਤੇ 9 ਨਵੰਬਰ ਦੀ ਰਾਤ ਨੂੰ 8 ਵਜੇ ਤੋਂ ਸ਼ੁਰੂ ਹੋਵੇਗੀ। ਜ਼ਿਕਰਯੋਗ ਹੈ ਕਿ੍ਰਕਟ ਪ੍ਰੇਮੀਆਂ ਲਈ ਨਾਕਆਊਟ ਮੈਚਾਂ ਲਈ ਟਿਕਟਾਂ ਖਰੀਦਣ ਦਾ ਇਹ ਆਖਰੀ ਮੌਕਾ ਹੋਵੇਗਾ। ਜੇਕਰ ਤੁਸੀਂ ਵੀ ਸੈਮੀਫਾਈਨਲ ਅਤੇ ਫਾਈਨਲ ਮੈਚ ਲਈ ਟਿਕਟਾਂ ਖਰੀਦਣੀਆਂ ਚਾਹੁੰਦੇ ਹੋ ਤਾਂ ਤੁਸੀਂ ਵੈਬਸਾਈਟ  <https://tickets.cricketworldcup.com> ’ਤੇ ਜਾ ਕੇ ਟਿਕਟਾਂ ਖਰੀਦ ਸਕਦੇ ਹੋ। ਕ੍ਰਿਕਟ ਵਿਸ਼ਵ ਕੱਪ ਦੇ ਸੈਮੀਫਾਈਨਲ ਮੁਕਾਬਲੇ ’ਚ ਤਿੰਨ ਟੀਮਾਂ ਭਾਰਤ, ਦੱਖਣੀ ਅਫਰੀਕਾ ਅਤੇ ਆਸਟਰੇਲੀਆ ਪਹੁੰਚ ਚੁੱਕੀਆਂ ਹਨ। ਜਦਕਿ ਸੈਮੀਫਾਈਨਲ ਦੀ ਚੌਥੀ ਟੀਮ ਲਈ ਨਿਊਜ਼ੀਲੈਂਡ, ਪਾਕਿਸਤਾਨ ਅਤੇ ਅਫਗਾਨਿਸਤਾਨ ਦੌੜ ਵਿਚ ਹਨ ਅਤੇ ਦੇਖਣਾ ਹੋਵੇਗਾ ਕਿ ਇਨ੍ਹਾਂ ਤਿੰਨੇਂ ਟੀਮਾਂ ਵਿਚੋਂ ਕਿਹੜੀ ਟੀਮ ਕ੍ਰਿਕਟ ਵਿਸ਼ਵ ਕੱਪ 2023 ਦੇ ਸੈਮੀਫਾਈਨਲ ਮੁਕਾਬਲੇ ਵਿਚ ਪਹੁੰਚਦੀ ਹੈ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …