4.7 C
Toronto
Tuesday, November 25, 2025
spot_img
HomeਕੈਨੇਡਾFrontਪੁੱਤ ਨੇ ਲੋਹੇ ਦੀ ਰਾਡ ਮਾਰ ਕੇ ਮਾਂ-ਪਿਓ ਦਾ ਕਤਲ ਕੀਤਾ

ਪੁੱਤ ਨੇ ਲੋਹੇ ਦੀ ਰਾਡ ਮਾਰ ਕੇ ਮਾਂ-ਪਿਓ ਦਾ ਕਤਲ ਕੀਤਾ

ਪੁੱਤ ਨੇ ਲੋਹੇ ਦੀ ਰਾਡ ਮਾਰ ਕੇ ਮਾਂ-ਪਿਓ ਦਾ ਕਤਲ ਕੀਤਾ

ਮੁਲਜ਼ਮ ਪੁੱਤ ਪਿ੍ਰਤਪਾਲ ਸਿੰਘ ਨੂੰ ਪੁਲਿਸ ਨੇ ਕੀਤਾ ਗਿ੍ਰਫ਼ਤਾਰ

ਮਜੀਠਾ/ਬਿਊਰੋ ਨਿਊਜ਼ :

ਅੰਮਿ੍ਰਤਸਰ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਪੰਧੇਰ ਕਲਾਂ ਤੋਂ ਇਕ ਦਿਲ ਨੂੰ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ, ਜਿੱਥੇ ਇਕ ਨੌਜਵਾਨ ਪਿ੍ਰਤਪਾਲ ਸਿੰਘ ਨੇ ਆਪਣੇ ਪਿਤਾ ਗੁਰਮੀਤ ਸਿੰਘ ਅਤੇ ਮਾਤਾ ਕੁਲਵਿੰਦਰ ਕੌਰ ਨੂੰ ਲੋਹੇ ਦੀ ਰਾਡ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁਲਜ਼ਮ ਪਿ੍ਰਤਪਾਲ ਸਿੰਘ ਕਿਸੇ ਵਿਆਹ ਸਮਾਗਮ ਵਿਚ ਸ਼ਰਾਬ ਪੀ ਰਿਹਾ ਸੀ ਅਤੇ ਜਦੋਂ ਰਾਤ ਕਾਫ਼ੀ ਹੋ ਗਈ ਤਾਂ ਉਸ ਦੇ ਪਿਤਾ ਨੇ ਉਸ ਨੂੰ ਘਰ ਆਉਣ ਲਈ ਕਿਹਾ। ਇਸ ਗੱਲ ਤੋਂ ਗੁੱਸੇ ਵਿਚ ਆਏ ਪਿ੍ਰਤਪਾਲ ਸਿੰਘ ਨੇ ਘਰ ਆ ਕੇ ਆਪਣੀ ਮਾਤਾ ਕੁਲਵਿੰਦਰ ਕੌਰ ਅਤੇ ਪਿਤਾ ਗੁਰਮੀਤ ਸਿੰਘ ’ਤੇ ਲੋਹੇ ਦੀ ਰਾਡ ਨਾਲ ਵਾਰ ਕੀਤਾ। ਮੁਲਜ਼ਮ ਆਪਣੇ ਮਾਤਾ-ਪਿਤਾ ਦੇ ਸਿਰ ’ਤੇ ਉਦੋਂ ਤੱਕ ਵਾਰ ਕਰਦਾ ਰਿਹਾ ਜਦੋਂ ਤੱਕ ਉਨ੍ਹਾਂ ਦੀ ਜਾਨ ਨਹੀਂ ਨਿਕਲ ਗਈ। ਜਿਸ ਤੋਂ ਬਾਅਦ ਕੁਲਵਿੰਦਰ ਕੌਰ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਗੁਰਮੀਤ ਸਿੰਘ ਨੇ ਹਸਪਤਾਲ ਵਿਚ ਜਾ ਕੇ ਦਮ ਤੋੜ ਦਿੱਤਾ। ਘਟਨਾ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਪਿ੍ਰਤਪਾਲ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ ਹੈ ਅਤੇ ਉਸ ਖਿਲਾਫ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੌਕੇ ’ਤੇ ਮੌਜੂਦ ਪਿੰਡ ਵਾਸੀਆਂ ਨੇ ਦੱਸਿਆ ਕਿ ਮੁਲਜ਼ਮ ਪਿ੍ਰਤਪਾਲ ਸਿੰਘ ਦੀ ਆਦਤਾਂ ਸ਼ੁਰੂ ਤੋਂ ਹੀ ਖਰਾਬ ਸਨ ਅਤੇ ਉਹ ਸ਼ਰਾਬ ਪੀਣ ਦਾ ਆਦੀ ਹੈ। ਪਿ੍ਰਤਪਾਲ ਸਿੰਘ ਕੋਈ ਕੰਮ-ਕਾਰ ਵੀ ਨਹੀਂ ਸੀ ਕਰਦਾ ਅਤੇ ਜਦੋਂ ਕਦੇ ਉਸ ਦੇ ਮਾਤਾ-ਪਿਤਾ ਉਸ ਨੂੰ ਕੰਮ ਕਰਨ ਲਈ ਜਾਂ ਸ਼ਰਾਬ ਪੀਣ ਤੋਂ ਮਨ੍ਹਾ ਕਰਦੇ ਤਾਂ ਉਹ ਆਪਣੇ ਮਾਤਾ-ਪਿਤਾ ਨੂੰ ਬੁਰਾ ਭਲਾ ਕਹਿੰਦਾ ਸੀ।

RELATED ARTICLES
POPULAR POSTS