ਚੰਡੀਗੜ੍ਹ ’ਚ ਬਿਹਾਰ ਦੇ ਸੀਐਮ ਨਿਤੀਸ਼ ਕੁਮਾਰ ਖਿਲਾਫ ਰੋਸ ਪ੍ਰਦਰਸ਼ਨ November 9, 2023 ਚੰਡੀਗੜ੍ਹ ’ਚ ਬਿਹਾਰ ਦੇ ਸੀਐਮ ਨਿਤੀਸ਼ ਕੁਮਾਰ ਖਿਲਾਫ ਰੋਸ ਪ੍ਰਦਰਸ਼ਨ ਭਾਜਪਾ ਮਹਿਲਾ ਮੋਰਚਾ ਨੇ ਨਿਤੀਸ਼ ਕੁਮਾਰ ਦਾ ਮੰਗਿਆ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਾਰੰਗਪੁਰ ਵਿਚ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਵਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੇ ਦੌਰਾਨ ਨਿਤੀਸ਼ ਕੁਮਾਰ ਦਾ ਪੁਤਲਾ ਵੀ ਫੂਕਿਆ ਗਿਆ। ਭਾਜਪਾ ਮਹਿਲਾ ਮੋਰਚਾ ਨੇ ਨਿਤੀਸ਼ ਕੁਮਾਰ ਦੇ ਅਸਤੀਫੇ ਦੀ ਜ਼ੋਰਦਾਰ ਮੰਗ ਵੀ ਕੀਤੀ ਹੈ। ਭਾਜਪਾ ਵਰਕਰਾਂ ਵਲੋਂ ਇਹ ਰੋਸ ਪ੍ਰਦਰਸ਼ਨ ਨਿਤੀਸ਼ ਕੁਮਾਰ ਵਲੋਂ ਮਹਿਲਾਵਾਂ ਪ੍ਰਤੀ ਕੀਤੀ ਗਈ ਮੰਦਭਾਗੀ ਟਿੱਪਣੀ ਦੇ ਵਿਰੋਧ ਵਿਚ ਕੀਤਾ ਗਿਆ ਹੈ। ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਸੀਨੀਅਰ ਆਗੂ ਸੁਨੀਤਾ ਧਵਨ ਨੇ ਕਿਹਾ ਕਿ ਮਹਿਲਾਵਾਂ ਪ੍ਰਤੀ ਜਿਸ ਤਰ੍ਹਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਟਿੱਪਣੀ ਕੀਤੀ ਹੈ, ਉਸ ਤੋਂ ਲੱਗਦਾ ਹੈ ਕਿ ਨਿਤੀਸ਼ ਕੁਮਾਰ ਭਾਰਤ ਦੇ ਨਾਗਰਿਕ ਨਹੀਂ ਹਨ, ਕਿਉਂਕਿ ਕੋਈ ਭਾਰਤ ਦਾ ਨਾਗਰਿਕ ਮਹਿਲਾਵਾਂ ਦੇ ਖਿਲਾਫ ਇਸ ਤਰ੍ਹਾਂ ਦੀ ਟਿੱਪਣੀ ਨਹੀਂ ਕਰ ਸਕਦਾ। ਭਾਜਪਾ ਦੀਆਂ ਮਹਿਲਾ ਆਗੂਆਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਦੇਸ਼ ਕਦੀ ਵੀ ਨਿਤੀਸ਼ ਕੁਮਾਰ ਨੂੰ ਮਹਿਲਾਵਾਂ ਪ੍ਰਤੀ ਕੀਤੀ ਮੰਦਭਾਗੀ ਟਿੱਪਣੀ ਲਈ ਮੁਆਫ ਨਹੀਂ ਕਰੇਗਾ। ਧਿਆਨ ਰਹੇ ਕਿ ਪਿਛਲੇ ਦਿਨੀਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਸੀ ਕਿ ਜੇਕਰ ਮਹਿਲਾਵਾਂ ਸਿੱਖਿਅਤ ਹੋਣ ਤਾਂ ਗਰੰਟੀਸ਼ੁਦਾ ਜਣਨ ਦਰ ਘੱਟ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਪਤੀ-ਪਤਨੀ ਦੇ ਰਿਸ਼ਤੇ ਅਤੇ ਪ੍ਰਜਨਨ ਪ੍ਰਕਿਰਿਆ ਦਾ ਵੀ ਜ਼ਿਕਰ ਕੀਤਾ ਸੀ ਅਤੇ ਹੋਰ ਵੀ ਕਈ ਅਜਿਹੀਆਂ ਗੱਲਾਂ ਕੀਤੀਆਂ ਸਨ। ਨਿਤੀਸ਼ ਕੁਮਾਰ ਵਲੋਂ ਮਹਿਲਾਵਾਂ ਸਬੰਧੀ ਕੀਤੀ ਗਈ ਵਿਵਾਦਤ ਟਿੱਪਣੀ ਤੋਂ ਬਾਅਦ ਬਵਾਲ ਮਚ ਗਿਆ। ਇਸਦੇ ਚੱਲਦਿਆਂ ਨਿਤੀਸ਼ ਕੁਮਾਰ ਨੇ ਆਪਣੀ ਗਲਤੀ ਲਈ ਮੁਆਫੀ ਵੀ ਮੰਗ ਲਈ ਸੀ। 2023-11-09 Parvasi Chandigarh Share Facebook Twitter Google + Stumbleupon LinkedIn Pinterest