Breaking News
Home / ਕੈਨੇਡਾ / ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਸ਼ਹੀਦੀ ਸਮਾਗਮ 23 ਤੋਂ 25 ਦਸੰਬਰ ਨੂੰ

ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਸ਼ਹੀਦੀ ਸਮਾਗਮ 23 ਤੋਂ 25 ਦਸੰਬਰ ਨੂੰ

logo-2-1-300x105-3-300x105ਮਿਸੀਸਾਗਾ/ਡਾ.ਝੰਡ
ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪੂਜਨੀਕ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਜੋ ਰਹਿੰਦੀ ਦੁਨੀਆਂ ਤੱਕ ਯਾਦ ਰਹੇਗੀ, ਦੀ ਨਿੱਘੀ ਯਾਦ ਨੂੰ ਮਨਾਉਣ ਲਈ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸ਼ਹੀਦੀ ਯਾਦਗਾਰ ਕਮੇਟੀ ਫ਼ਤਿਹਗੜ੍ਹ ਸਾਹਿਬ ਅਤੇ ਟੋਰਾਂਟੋ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਓਨਟਾਰੀਓ ਖਾਲਸਾ ਦਰਬਾਰ ਡਿਕਸੀ ਰੋਡ ਗੁਰਦੁਆਰਾ ਸਾਹਿਬ ਦੇ ਹਾਲ ਨੰਬਰ 3 ਅਤੇ 4 ਵਿੱਚ ਸ਼ੁੱਕਰਵਾਰ ਮਿਤੀ 23 ਦਸੰਬਰ ਨੂੰ ਸਵੇਰੇ 10.00 ਵਜੇ ਗੁਰਬਾਣੀ ਦੇ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 25 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10.30 ਵਜੇ ਪਾਏ ਜਾਣਗੇ।  ਉਪਰੰਤ, ਗੁਰਬਾਣੀ ਦਾ ਮਨੋਹਰ ਕੀਰਤਨ, ਢਾਡੀ ਵਾਰਾਂ ਅਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਵਿਚਾਰਾਂ ਹੋਣਗੀਆਂ। ਇਸ ਸਾਲ ਇਸ ਮਹਾਨ ਸ਼ਹੀਦੀ ਸਮਾਗ਼ਮ ਵਿੱਚ ਆਪਣੀ ਹਾਜ਼ਰੀ ਲੁਆਉਣ ਲਈ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਜੀ ਜੋ 8 ਸਾਲ ਗੁਰਦੁਆਰਾ ਸਾਹਿਬ ਦੂਖ ਨਿਵਾਰਨ ਪਟਿਆਲਾ ਅਤੇ 12 ਸਾਲ ਗੁਰਦੁਆਰਾ ਸਾਹਿਬ ਫ਼ਤਿਹਗੜ੍ਹ ਸਾਹਿਬ ਵਿਖੇ ਕਥਾਵਾਚਕ ਅਤੇ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾ ਚੁੱਕੇ ਹਨ ਅਤੇ ਉਨ੍ਹਾਂ ਦਾ ਪਿਛੋਕੜ ਵੀ ਫ਼ਤਿਹਗੜ੍ਹ ਸਾਹਿਬ ਨਾਲ ਜੁੜਿਆ ਹੋਇਆ ਹੈ, ਵੀ ਉਚੇਚੇ ਤੌਰ ‘ਤੇ ਪਹੁੰਚ ਰਹੇ ਹਨ।
ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਹੈ ਕਿ ਆਪ ਪਰਿਵਾਰਾਂ ਸਮੇਤ ਇਸ ਸ਼ਹੀਦੀ ਸਮਾਗ਼ਮ ਵਿੱਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰੋ ਅਤੇ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਜੀ ਕੋਲੋਂ ਸਿੱਖ ਇਤਿਹਾਸ ਦੀ ਕਥਾ ਸਰਵਣ ਕਰੋ ਜੀ। ਇਸ ਸਮਾਗ਼ਮ ਸਬੰਧੀ ਹੋਰ ਜਾਣਕਾਰੀ ਲਈ ਫ਼ੋਨ ਨੰਬਰ 647-833-2748 ਜਾਂ 905-670-3311 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …