ਮਾਲਟਨ : ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ੍ਰੀ ਮਾਛੀਵਾੜਾ ਸਾਹਿਬ ਦੀ ਧਰਤੀ ‘ਤੇ ਪਹੁੰਚਣ ‘ਤੇ ਉਨ੍ਹਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਅਤੇ ਚਾਰੇ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਅਤੇ ਸ਼ਹੀਦ ਹੋਏ ਸਾਰੇ ਸਿੰਘਾਂ ਤੇ ਸਿੰਘਣੀਆਂ ਨੂੰ ਸਮਰਪਿਤ ਪਿਛਲੇ ਸਾਲਾਂ ਦੀ ਤਰ੍ਹਾਂ ਸ੍ਰੀ ਮਾਛੀਵਾੜਾ ਸਾਹਿਬ ਇਲਾਕਾ ਨਿਵਾਸੀਆਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਮਾਲਟਨ ਗੁਰੂਘਰ ਵਿਖੇ ਮਿਤੀ 23 ਦਸੰਬਰ ਦਿਨ ਸ਼ੁੱਕਰਵਾਰ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 25 ਦਸੰਬਰ ਦਿਨ ਐਤਵਾਰ ਨੂੰ ਮੇਨ ਹਾਲ ਵਿਚ ਪਾਏ ਜਾਣਗੇ। ਕਿਰਪਾ ਕਰਕੇ ਸਭ ਸੰਗਤ ਤਿੰਨ ਦਿਨ ਗੁਰੂ ਘਰ ਦੀਆਂ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰੋ ਜੀ। ਹੋਰ ਜਾਣਕਾਰੀ ਲਈ ਗੁਰਪ੍ਰੀਤ ਸਿੰਘ ਗੜ੍ਹੀ 647-207-1887, ਸਤਪਾਲ ਸਿੰਘ ਗਰੇਵਾਲ 519-405-0075, ਜਸਵੰਤ ਸਿੰਘ ਰਜੂਲ 647-856-9612, ਉਜਾਗਰ ਸਿੰਘ ਗਿੱਲ 647-203-4090 ਅਤੇ ਕਾਕਾ ਸਿੰਘ ਤੱਖਰਾ 905-458-6446 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ
ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ …