ਲੁਧਿਆਣਾ : ਪੀਪੀਪੀ ਦੇ ਪ੍ਰਮੁੱਖ ਨੇਤਾ ਅਤੇ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਭੱਟੀ ਤੇ ਹੁਸ਼ਿਆਰਪੁਰ ਦੇ ਰਾਜਾ ਗੁਰਪ੍ਰੀਤ ਸਿੰਘ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਮਨਪ੍ਰੀਤ ਬਾਦਲ ਨੇ ਪੀਪੀਪੀ ਦਾ ਕਾਂਗਰਸ ਵਿੱਚ ਰਲੇਂਵਾ ਕਰ ਦਿੱਤਾ ਸੀ ਤੇ ਪੀਪੀਪੀ ਦੇ ਨੇਤਾ ਭੱਟੀ ਨੇ ‘ਆਪ’ ਦਾ ਪੱਲਾ ਫੜ ਲਿਆ ਹੈ। ‘ਆਪ’ ਦੇ ਕੌਮੀ ਨੇਤਾ ਸੰਜੈ ਸਿੰਘ, ਸੰਗਠਨ ਇੰਚਾਰਜ ਦੁਰਗੇਸ਼ ਪਾਠਕ, ਲੋਕ ਸਭਾ ਮੈਂਬਰ ਭਗਵੰਤ ਮਾਨ ਤੇ ‘ਆਪ’ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਹਰਜੋਤ ਸਿੰਘ ਬੈਂਸ ਨੇ ਗੁਰਪ੍ਰੀਤ ਭੱਟੀ ਅਤੇ ਰਾਜਾ ਗੁਰਪ੍ਰੀਤ ਦਾ ਪਾਰਟੀ ‘ਚ ਸਵਾਗਤ ਕੀਤਾ। ਇਸ ਮੌਕੇ ਸੰਜੈ ਸਿੰਘ ਨੇ ਕਿਹਾ ਕਿ ‘ਆਪ’ ਦਾ ਕਾਫ਼ਲਾ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਵਿੱਚ 117 ਸੀਟਾਂ ‘ਤੇ ਮਜ਼ਬੂਤੀ ਨਾਲ ਚੋਣ ਲੜੇਗੀ ਅਤੇ ਕਿਸੇ ਵੀ ਹੋਰ ਪਾਰਟੀ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ। ਪਾਰਟੀ ਸਪੱਸ਼ਟ ਬਹੁਮਤ ਨਾਲ ਚੋਣ ਜਿੱਤੇਗੀ ਤੇ ਆਪਣੀ ਸਰਕਾਰ ਬਣਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ‘ਚ ‘ਆਪ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਬੈਂਸ ਭਰਾਵਾਂ ਦੀ ਟੀਮ ਇਨਸਾਫ਼ ਨਾਲ ਗਠਜੋੜ ਦੀਆਂ ਅਫ਼ਵਾਹਾਂ ਨੂੰ ਨਕਾਰਦੇ ਹੋਏ ਸੰਜੈ ਸਿੰਘ ਨੇ ਕਿਹਾ ਕਿ ਅਜਿਹਾ ਕੁਝ ਨਹੀਂ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …