Breaking News
Home / ਹਫ਼ਤਾਵਾਰੀ ਫੇਰੀ / ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਗ੍ਰਿਫਤਾਰ

‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਗ੍ਰਿਫਤਾਰ

ਵਰਕਰਾਂ ਨਾਲ ਮੀਟਿੰਗ ਦੌਰਾਨ ਵਿਚਾਲਿਓ ਉਠਾ ਕੇ ਲੈ ਗਈ ਈਡੀ ਦੀ ਟੀਮ
ਸੰਗਰੂਰ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੂੰ (ਇਨਫੋਰਸਮੈਂਟ ਡਾਇਰੈਕਟੋਰੇਟ) ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੂੰ ਸੋਮਵਾਰ ਸਵੇਰੇ ਕਰੀਬ 10:30 ਵਜੇ ਮਲੇਰਕੋਟਲਾ ਨੇੜੇ ਉਨ੍ਹਾਂ ਦੇ ਤਾਰਾ ਅਸਟੇਟ ਗੌਂਸਪੁਰਾ ਦੁੱਲਮਾਂ ਵਿਖੇ ਮੁੱਖ ਦਫ਼ਤਰ ਤੋਂ ਗ੍ਰਿਫਤਾਰ ਕੀਤਾ ਗਿਆ। ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੀ ਇਹ ਗ੍ਰਿਫਤਾਰੀ ਇਕ ਪੁਰਾਣੇ 40 ਕਰੋੜ ਰੁਪਏ ਦੇ ਲੈਣ-ਦੇਣ ਦੇ ਮਾਮਲੇ ‘ਚ ਕੀਤੀ ਗਈ ਹੈ। ਇਸ ਸਬੰਧੀ ਈਡੀ ਦੀ ਟੀਮ ਵੱਲੋਂ ਉਨ੍ਹਾਂ ਦੇ ਘਰ, ਦਫਤਰ ਤੇ ਹੋਰ ਜਾਇਦਾਦਾਂ ਦੀ ਜਾਂਚ ਲੰਘੇ ਸਮੇਂ ਦੌਰਾਨ ਕੀਤੀ ਗਈ ਸੀ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਗੱਜਣ ਮਾਜਰਾ ਨੂੰ ਵਰਕਰਾਂ ਨਾਲ ਚੱਲਦੀ ਮੀਟਿੰਗ ਦੌਰਾਨ ਈਡੀ ਦੀ ਟੀਮ ਵਿਚਾਲਿਓਂ ਹੀ ਉਠਾ ਕੇ ਲੈ ਗਈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਈਡੀ ਦੀ ਟੀਮ ਵਿਧਾਇਕ ਗੱਜਰਾ ਮਾਜਰਾ ਨੂੰ ਜਲੰਧਰ ਲੈ ਕੇ ਗਈ ਸੀ।
ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਗੱਜਣਮਾਜਰਾ ਨੇ ਬੈਂਕ ਆਫ ਇੰਡੀਆ ਤੋਂ 40 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਈਡੀ ਨੂੰ ਸ਼ੱਕ ਹੈ ਕਿ ਇਸ ਵਿੱਚ ਮਨੀ ਲਾਂਡਰਿੰਗ ਦਾ ਪੈਸਾ ਸ਼ਾਮਲ ਹੋ ਸਕਦਾ ਹੈ। ਏਜੰਸੀ ਨੇ ਦਾਅਵਾ ਕੀਤਾ ਹੈ ਕਿ ਜਿਸ ਮੰਤਵ ਲਈ ਕਰਜ਼ਾ ਲਿਆ ਗਿਆ ਸੀ ਉਸ ਦੀ ਥਾਂ ਪੈਸਾ ਕਿਧਰੇ ਹੋਰ ਖਰਚ ਕੀਤਾ ਗਿਆ। ਸੂਤਰਾਂ ਮੁਤਾਬਕ ਵਿਧਾਇਕ ਤਾਰਾ ਕਾਰਪੋਰੇਸ਼ਨ ਨਾਂ ਦੀ ਕੰਪਨੀ ਵਿੱਚ ਡਾਇਰੈਕਟਰ ਹੈ। ਈਡੀ ਅਧਿਕਾਰੀਆਂ ਨੇ ਦੱਸਿਆ ਕਿ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਪਹਿਲਾਂ ਵੀ ਕਈ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ।
ਗੱਜਣਮਾਜਰਾ ਦੀ ਸਿਹਤ ਖਰਾਬ, ਪੀਜੀਆਈ ਦਾਖਲ
ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਜਿਨ੍ਹਾਂ ਨੂੰ ਲੰਘੇ ਦਿਨੀਂ ਇਨਫੋਰਸਮੈਂਟ ਡਾਇਰੈਕਟਰੋਟ (ਈਡੀ) ਨੇ ਗ੍ਰਿਫਤਾਰ ਕੀਤਾ ਸੀ, ਉਨ੍ਹਾਂ ਦੀ ਸਿਹਤ ਖਰਾਬ ਹੋ ਗਈ ਹੈ। ਗੱਜਣ ਮਾਜਰਾ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ। ਵਿਧਾਇਕ ਗੱਜਣ ਮਾਜਰਾ ਨੂੰ ਸੋਮਵਾਰ ਨੂੰ ਮਲੇਰਕੋਟਲਾ ਨੇੜੇ ਉਨ੍ਹਾਂ ਦੇ ਤਾਰਾ ਅਸਟੇਟ ਗੌਂਸਪੁਰਾ ਦੁੱਲਮਾਂ ਵਿਖੇ ਮੁੱਖ ਦਫ਼ਤਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਗੱਜਣ ਮਾਜਰਾ ਦੀ ਇਹ ਗ੍ਰਿਫਤਾਰੀ 40 ਕਰੋੜ ਰੁਪਏ ਦੇ ਲੈਣ-ਦੇਣ ਦੇ ਇਕ ਪੁਰਾਣੇ ਮਾਮਲੇ ‘ਚ ਕੀਤੀ ਗਈ ਹੈ।

 

Check Also

PM ਜਸਟਿਨ ਟਰੂਡੋ ਨੇ ਜਿੱਤਿਆ ਭਰੋਸੇ ਦਾ ਵੋਟ

ਸਦਨ ਵਿਚ ਫੇਲ੍ਹ ਹੋਇਆ ਵਿਰੋਧੀ ਧਿਰ ਕੰਸਰਵੇਟਿਵ ਦਾ ਮਤਾ ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ …