14.1 C
Toronto
Friday, September 12, 2025
spot_img
Homeਪੰਜਾਬਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਵਿਆਹ ਬੰਧਨ...

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਵਿਆਹ ਬੰਧਨ ‘ਚ ਬੱਝੇ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ 7 ਨਵੰਬਰ ਨੂੰ ਵਿਆਹ ਬੰਧਨ ਵਿੱਚ ਬੱਝ ਗਏ ਹਨ। ਮੀਤ ਹੇਅਰ ਦਾ ਵਿਆਹ ਉੱਤਰ ਪ੍ਰਦੇਸ਼ ਦੇ ਮੇਰਠ ‘ਚ ਰਹਿਣ ਵਾਲੇ ਭੁਪਿੰਦਰ ਸਿੰਘ ਬਾਜਵਾ ਦੀ ਧੀ ਡਾ. ਗੁਰਵੀਨ ਕੌਰ ਨਾਲ ਹੋਇਆ ਹੈ। ਖੇਡ ਮੰਤਰੀ ਨੇ ਚੰਡੀਗੜ੍ਹ ਦੇ ਸੈਕਟਰ-9 ਵਿੱਚ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ‘ਚ ਲਾਵਾਂ ਲਈਆਂ। ਇਸ ਮੌਕੇ ਭਾਈ ਬਲਵਿੰਦਰ ਸਿੰਘ ਰੰਗੀਲਾ ਨੇ ਸ਼ਬਦ ਕੀਰਤਨ ਕੀਤਾ। ਜਾਣਕਾਰੀ ਅਨੁਸਾਰ ਵਿਆਹ ਦੀ ਪਾਰਟੀ ਮੁਹਾਲੀ ਦੇ ਨਵਾਂ ਗਾਉਂ ਸਥਿਤ ਇਕ ਰਿਜ਼ੌਰਟ ਵਿੱਚ ਕੀਤੀ ਗਈ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਨਾਲ ਸ਼ਮੂਲੀਅਤ ਕਰਕੇ ਨਵ-ਵਿਆਹੇ ਜੋੜੇ ਨੂੰ ਵਧਾਈ ਦਿੱਤੀ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਬੀਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਚੇਤਨ ਸਿੰਘ ਜੌੜਾਮਾਜਰਾ, ਅਨਮੋਲ ਗਗਨ ਮਾਨ, ਗੁਰਮੀਤ ਸਿੰਘ ਖੁੱਡੀਆਂ ਤੇ ਲਾਲ ਚੰਦ ਕਟਾਰੂਚੱਕ ਤੋਂ ਇਲਾਵਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਮੁੱਖ ਸਕੱਤਰ ਅਨੁਰਾਗ ਵਰਮਾ, ਡੀਜੀਪੀ ਗੌਰਵ ਯਾਦਵ ਨੇ ਸਮਾਗਮ ‘ਚ ਸ਼ਾਮਲ ਹੋ ਕੇ ਮੀਤ ਹੇਅਰ ਤੇ ਡਾ. ਗੁਰਵੀਨ ਕੌਰ ਨੂੰ ਮੁਬਾਰਕਬਾਦ ਦਿੱਤੀ। ਜ਼ਿਕਰਯੋਗ ਹੈ ਕਿ ਡਾ. ਗੁਰਵੀਨ ਕੌਰ ਪੇਸ਼ੇ ਵਜੋਂ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਰੇਡੀਆਲੋਜਿਸਟ ਹਨ ਜਦੋਂ ਕਿ ਉਨ੍ਹਾਂ ਦੇ ਪਿਤਾ ਭੁਪਿੰਦਰ ਸਿੰਘ ਬਾਜਵਾ ਮੇਰਠ ‘ਚ ਗੋਡਵਿਨ ਗਰੁੱਪ ਦੇ ਡਾਇਰੈਕਟਰ ਹਨ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ‘ਚ ਕਾਰਜਕਾਰਨੀ ਕਮੇਟੀ ਦੇ ਮੈਂਬਰ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ।

 

RELATED ARTICLES
POPULAR POSTS