Breaking News
Home / ਭਾਰਤ / ਵਿਧਾਇਕਾਂ ਵੱਲੋਂ ਕੇਜਰੀਵਾਲ ਨੂੰ ਗ੍ਰਿਫਤਾਰ ਹੋਣ ‘ਤੇ ਵੀ ਮੁੱਖ ਮੰਤਰੀ ਬਣੇ ਰਹਿਣ ਦੀ ਅਪੀਲ

ਵਿਧਾਇਕਾਂ ਵੱਲੋਂ ਕੇਜਰੀਵਾਲ ਨੂੰ ਗ੍ਰਿਫਤਾਰ ਹੋਣ ‘ਤੇ ਵੀ ਮੁੱਖ ਮੰਤਰੀ ਬਣੇ ਰਹਿਣ ਦੀ ਅਪੀਲ

ਪਾਰਟੀ ਆਗੂਆਂ ਖਿਲਾਫ ਹੋ ਰਹੀਆਂ ਕਾਰਵਾਈਆਂ ਸਬੰਧੀ ਕੇਜਰੀਵਾਲ ਵੱਲੋਂ ਦਿੱਲੀ ਦੇ ‘ਆਪ’ ਵਿਧਾਇਕਾਂ ਨਾਲ ਮੀਟਿੰਗ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਆਗੂਆਂ ਨੇ ਜਾਂਚ ਏਜੰਸੀ ਵੱਲੋਂ ਗ੍ਰਿਫਤਾਰ ਕੀਤੇ ਜਾਣ ‘ਤੇ ਵੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣ ਦੀ ਅਪੀਲ ਕੀਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਿਛਲੇ ਹਫ਼ਤੇ ‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਦੀ ਜਾਂਚ ਸਬੰਧੀ ਤਲਬ ਕੀਤਾ ਸੀ।
ਹਾਲਾਂਕਿ ਕੇਜਰੀਵਾਲ ਸੰਮਨ ਨੂੰ ‘ਸਿਆਸੀ ਤੌਰ ‘ਤੇ ਪ੍ਰੇਰਤਿ’ ਕਰਾਰ ਦਿੰਦੇ ਹੋਏ ਜਾਂਚ ਏਜੰਸੀ ਸਾਹਮਣੇ ਪੇਸ਼ ਨਹੀਂ ਹੋਏ। ‘ਆਪ’ ਮੰਤਰੀਆਂ ਅਤੇ ਆਗੂਆਂ ਖਿਲਾਫ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਕੀਤੀ ਗਈ ਤਾਜ਼ਾ ਕਾਰਵਾਈ ਸਬੰਧੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਿਧਾਇਕਾਂ ਨਾਲ ਮੀਟਿੰਗ ਕੀਤੀ।
ਮੀਟਿੰਗ ਤੋਂ ਬਾਅਦ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਦੱਸਿਆ ਕਿ ਮੀਟਿੰਗ ਵਿੱਚ ਮੌਜੂਦ ਸਾਰੇ ਵਿਧਾਇਕਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਜੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਤਾਂ ਵੀ ਉਹ ਮੁੱਖ ਮੰਤਰੀ ਬਣੇ ਰਹਿਣ ਕਿਉਂਕਿ ਦਿੱਲੀ ਦੇ ਲੋਕਾਂ ਨੇ ਉਨ੍ਹਾਂ ਨੂੰ ਸਰਕਾਰ ਚਲਾਉਣ ਦਾ ਫਤਵਾ ਦਿੱਤਾ ਹੈ।
ਭਾਰਦਵਾਜ ਨੇ ਕਿਹਾ, ”ਭਾਜਪਾ ਜਾਣਦੀ ਹੈ ਕਿ ਉਹ ਚੋਣਾਂ ਰਾਹੀਂ ਕੇਜਰੀਵਾਲ ਨੂੰ ਸੱਤਾ ਤੋਂ ਬਾਹਰ ਨਹੀਂ ਕਰ ਸਕਦੀ। ਅਜਿਹਾ ਸਿਰਫ ਸਾਜਿਸ਼ ਰਚ ਕੇ ਹੀ ਕੀਤਾ ਜਾ ਸਕਦਾ ਹੈ।” ਭਾਰਦਵਾਜ ਨੇ ਕਿਹਾ ਕਿ ਅਧਿਕਾਰੀ ਮੀਟਿੰਗ ਕਰਨ ਲਈ ਜੇਲ੍ਹ ਜਾਣਗੇ ਅਤੇ ‘ਜੇ ਸਾਨੂੰ ਬੁਲਾਇਆ ਜਾਂਦਾ ਹੈ ਤਾਂ ਅਸੀਂ ਖੁਦ ਨਾਲ ਜਾਵਾਂਗੇ। ਅਸੀਂ ਉਥੇ ਵੀ ਇਹ ਯਕੀਨੀ ਬਣਾਵਾਂਗੇ ਕਿ ਦਿੱਲੀ ਦੇ ਲੋਕਾਂ ਲਈ ਕੀਤੇ ਜਾ ਰਹੇ ਕੰਮ ਬੰਦ ਨਾ ਹੋਣ।”

 

 

Check Also

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ

ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …