1.8 C
Toronto
Thursday, November 27, 2025
spot_img
Homeਜੀ.ਟੀ.ਏ. ਨਿਊਜ਼ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮਨਾਈ ਦੀਵਾਲੀ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮਨਾਈ ਦੀਵਾਲੀ

ਕਿਹਾ- ਦੀਵਾਲੀ ਹਨੇਰੇ ‘ਤੇ ਰੌਸ਼ਨੀ ਦੀ ਜਿੱਤ ਦਾ ਪ੍ਰਤੀਕ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਦੀਵਾਲੀ ਮਨਾਈ। ਇਸ ਮੌਕੇ ਉਨ੍ਹਾਂ ਰਾਜਧਾਨੀ ਓਟਵਾ ਦੀ ਪਾਰਲੀਮੈਂਟ ਹਿੱਲ ‘ਤੇ ਦੀਵਾ ਜਗਾਇਆ। ਟਰੂਡੋ ਨੇ ਸੋਸ਼ਲ ਮੀਡੀਆ ‘ਤੇ ਤਿਉਹਾਰ ਮਨਾਉਣ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ਕੁਝ ਹੀ ਦਿਨਾਂ ਵਿਚ ਪੂਰੀ ਦੁਨੀਆਂ ਦੀਵਾਲੀ ਦਾ ਤਿਉਹਾਰ ਮਨਾਏਗੀ। ਇਹ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ ਦਾ ਤਿਉਹਾਰ ਹੈ। ਇਹ ਨਵੀਆਂ ਉਮੀਦਾਂ ਦਾ ਤਿਉਹਾਰ ਹੈ। ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਸਾਡੇ ਨਾਲ ਦੀਵਾਲੀ ਮਨਾਈ। ਮੈਨੂੰ ਉਮੀਦ ਹੈ ਕਿ ਇਹ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਨਵੀਂ ਰੌਸ਼ਨੀ ਅਤੇ ਉਮੀਦ ਲੈ ਕੇ ਆਵੇਗਾ।
ਕੈਨੇਡਾ ਦੀ ਰਾਜਧਾਨੀ ਓਟਵਾ ਵਿਚ ਦੀਵਾਲੀ ਪਾਰਟੀ ਦਾ ਆਯੋਜਨ ਭਾਰਤੀ ਮੂਲ ਦੇ ਸੰਸਦ ਮੈਂਬਰ ਚੰਦਰਸ਼ੇਖਰ ਆਰੀਆ ਨੇ ਕੀਤਾ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪੀਅਰੇ ਪੋਇਲੀਵਰ ਨੇ ਵੀ ਸ਼ਿਰਕਤ ਕੀਤੀ।
ਦੀਵਾਲੀ ਦੇ ਜਸ਼ਨਾਂ ਦੌਰਾਨ ਪਾਰਲੀਮੈਂਟ ਹਿੱਲ ‘ਤੇ ਵੀ ਓਮ ਦਾ ਝੰਡਾ ਲਹਿਰਾਇਆ ਗਿਆ। ਇਸ ਤੋਂ ਇਲਾਵਾ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਵੀ ਆਪਣੇ ਸਰਕਾਰੀ ਘਰ ਵਿਚ ਦੀਵਾਲੀ ਮਨਾਈ।
ਇਸ ਦੌਰਾਨ ਹੈਰਿਸ ਨੇ ਆਪਣੇ ਮਹਿਮਾਨਾਂ ਨਾਲ ਇਸ ਤਿਉਹਾਰ ਦੀ ਮਹੱਤਤਾ ਬਾਰੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਦੀਵਾਲੀ ਅਜਿਹੇ ਸਮੇਂ ਮਨਾ ਰਹੇ ਹਾਂ ਜਦੋਂ ਦੁਨੀਆਂ ਵਿਚ ਬਹੁਤ ਕੁਝ ਹੋ ਰਿਹਾ ਹੈ। ਸੰਸਾਰ ਇੱਕ ਔਖੇ ਅਤੇ ਕਾਲੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ।
ਇਹ ਰੌਸ਼ਨੀ ਮਨਾਉਣ ਦਾ ਤਿਉਹਾਰ ਹੈ। ਇਹ ਤਿਉਹਾਰ ਸਾਨੂੰ ਹਨੇਰੇ ਅਤੇ ਰੌਸ਼ਨੀ ਵਿੱਚ ਫਰਕ ਸਿਖਾਉਂਦਾ ਹੈ।

 

RELATED ARTICLES
POPULAR POSTS