ਓਕਵਿਲ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਇਥੋਂ ਦੇ ਗੁਰੂਘਰ ਵਿਖੇ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ 25 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ। ਗੁਰੂਘਰ ਦੀ ਪ੍ਰਬੰਧਕ ਕਮੇਟੀ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਂਘ ਅਤੇ ਬਾਬਾ ਫਤਹਿ ਸਿੰਘ ਦੇ ਸ਼ਹੀਦੀ ਦਿਹਾੜਿਆਂ, ਜਿਨ੍ਹਾਂ ਨੂੰ ਸਿੱਖ ਸੰਗਤਾਂ ‘ਸਾਕਾ ਚਮਕੌਰ ਸਾਹਿਬ ਅਤੇ ਸਾਕਾ ਸਰਹੰਦ’ ਦੇ ਨਾਮ ਨਾਲ ਯਾਦ ਕਰਦੀਆਂ ਹਨ, ਨੂੰ ਗੁਰੂਘਰ ਵਿੱਚ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ 23 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਜਾਣਗੇ ਅਤੇ ਜਿਨ੍ਹਾਂ ਦੇ ਭੋਗ 25 ਦਸੰਬਰ ਦਿਨ ਐਤਵਾਰ ਪਾਏ ਜਾਣਗੇ। ਉਪਰੰਤ ਦੀਵਾਨ ਸਜਾਏ ਜਾਣਗੇ, ਪ੍ਰਚਾਰਕ ਕਥਾ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਪੰਥਕ ਵੀਚਾਰਾਂ ਹੋਣਗੀਆਂ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …